29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਰਵਾ ਚੌਥ ਵਾਲੇ ਦਿਨ ਗੁਰਾਇਆ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਮੌਤ

ਗੁਰਾਇਆ (ਜਲੰਧਰ), 29 ਅਕਤੂਬਰ (ਅਮਰਜੀਤ ਸਿੰਘ ਮੌਨੂੰ) – ਕਰਵਾ ਚੌਥ ਵਾਲੇ ਦਿਨ ਗੁਰਾਇਆ ਦੇ ਨੈਸ਼ਨਲ ਹਾਈਵੇਅ ’ਤੇ ਵਾਪਰੇ ਦਰਦਨਾਕ...

Ad Position 21
No active advertisement
ਅਜੀਤ ਡੈਸਕ 29-10-2026

ਗੁਰਾਇਆ (ਜਲੰਧਰ), 29 ਅਕਤੂਬਰ (ਅਮਰਜੀਤ ਸਿੰਘ ਮੌਨੂੰ) – ਕਰਵਾ ਚੌਥ ਵਾਲੇ ਦਿਨ ਗੁਰਾਇਆ ਦੇ ਨੈਸ਼ਨਲ ਹਾਈਵੇਅ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੁਣ ਦੋ ਹੋ ਗਈ ਹੈ, ਜਦਕਿ ਕਰੀਬ 9 ਜ਼ਖ਼ਮੀ ਵਿਅਕਤੀ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੁਰਾਇਆ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਥਿੰਦ ਅਤੇ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਲੁਧਿਆਣਾ ਤੋਂ ਜਲੰਧਰ ਵੱਲ ਜਾ ਰਿਹਾ ਮਜ਼ਦੂਰਾਂ ਨਾਲ ਭਰਿਆ ਇਕ ਥ੍ਰੀ-ਵ੍ਹੀਲਰ ਗੁਰਾਇਆ ਨੈਸ਼ਨਲ ਹਾਈਵੇਅ ’ਤੇ ਖੜ੍ਹੇ ਕੈਂਟਰ ਨਾਲ ਜ਼ੋਰਦਾਰ ਟਕਰਾ ਗਿਆ।

ਟੱਕਰ ਇੰਨੀ ਭਿਆਨਕ ਸੀ ਕਿ ਥ੍ਰੀ-ਵ੍ਹੀਲਰ ਵਿਚ ਸਵਾਰ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਹੁਣ ਤੱਕ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰੀਬ ਨੌਂ ਵਿਅਕਤੀ ਹਸਪਤਾਲਾਂ ਵਿਚ ਇਲਾਜ ਅਧੀਨ ਹਨ।

ਕਰਵਾ ਚੌਥ ਦੇ ਤਿਉਹਾਰ ਵਾਲੇ ਦਿਨ ਵਾਪਰੇ ਇਸ ਦਰਦਨਾਕ ਹਾਦਸੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈੱਸ ਕਾਨਫ਼ਰੰਸ
Ad Position 24