29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਾਇਆ ਦੇ ਵਪਾਰੀ ਵਰਗ ਨਾਲ ਸਬੰਧਤ ਕਈ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਏ

ਫਿਲੌਰ, 29 ਅਕਤੂਬਰ (ਅਮਰਜੀਤ ਸਿੰਘ ਮੋਨੂੰ)- ਵਿਧਾਨ ਸਭਾ ਹਲਕਾ ਫਿਲੌਰ ਦੇ ਗੁਰਾਇਆ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡੀ...

Ad Position 21
No active advertisement
ਅਜੀਤ ਡੈਸਕ 29-10-2026

ਫਿਲੌਰ, 29 ਅਕਤੂਬਰ (ਅਮਰਜੀਤ ਸਿੰਘ ਮੋਨੂੰ)- ਵਿਧਾਨ ਸਭਾ ਹਲਕਾ ਫਿਲੌਰ ਦੇ ਗੁਰਾਇਆ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਗੁਰਾਇਆ ਦੇ ਵਪਾਰੀ ਵਰਗ ਨਾਲ ਸਬੰਧਤ ਕਈ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਸਰਦਾਰ ਬਲਦੇਵ ਸਿੰਘ ਖਹਿਰਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਨੀ ਛਾਬੜਾ, ਪਰਵੀਨ ਵਰਮਾ, ਆਯੂਸ਼ ਵਰਮਾ ਅਤੇ ਅਗਮ ਅਰੋੜਾ ਸ਼ਾਮਲ ਹਨ। ਇਸ ਮੌਕੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਵਪਾਰੀ ਵਰਗ ਦੇ ਇਨ੍ਹਾਂ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਗੁਰਾਇਆ ਸ਼ਹਿਰ ਦੇ ਨਾਲ-ਨਾਲ ਸਮੁੱਚੇ ਵਿਧਾਨ ਸਭਾ ਹਲਕਾ ਫਿਲੌਰ ਵਿਚ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜੀ.ਕੇ. ਅਰੋੜਾ ਨੂੰ ਹਲਕੇ ਦੇ ਵਪਾਰ ਮੰਡਲ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸਨੀ ਛਾਬੜਾ ਨੂੰ ਗੁਰਾਇਆ ਵਪਾਰ ਮੰਡਲ ਦਾ ਪ੍ਰਧਾਨ ਬਣਾਇਆ ਗਿਆ ਹੈ। ਬਲਦੇਵ ਸਿੰਘ ਖਹਿਰਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਪਾਰੀ ਵਰਗ ਦੇ ਪਾਰਟੀ ਨਾਲ ਜੁੜਨ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਕੁਲਵਿੰਦਰ ਸੰਧੂ ਸਰਕਲ ਪ੍ਰਧਾਨ ਗੁਰਾਇਆ, ਵਿਕਾਸ ਸ਼ਰਮਾ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਘਟੋੜਾ ਅਤੇ ਭਾਵਨਾ ਖੋਸਲਾ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ਸਰਕਾਰ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਰਾਹੁਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
Ad Position 24