29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨੌਜਵਾਨ ਆਗੂ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਸਥਾਨਕ ਅਦਾਲਤ ਨੇ...

Ad Position 21
No active advertisement
ਅਜੀਤ ਡੈਸਕ 29-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨੌਜਵਾਨ ਆਗੂ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੋਵਾਂ ਨੂੰ ਅੰਕਿਤ ਏਰੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ’ਚ ਵੀਡੀਓ ਕਾਨਫ਼ਰੰਸ ਜਰੀਏ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਜਿਲ੍ਹੇ ਦੇ ਕਿਸੇ ਬਾਹਰੀ ਸਿਵਲ ਹਸਪਤਾਲ ’ਚੋਂ ਮੈਡੀਕਲ ਕਰਵਾਇਆ ਗਿਆ।

ਪੁਲਿਸ ਵਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ। ਲੱਖਾ ਤੇ ਸ਼ੇਰੋਂ ਦੇ ਵਕੀਲਾਂ ਨੇ ਦਲੀਲਾਂ ਦਿੱਤੀਆਂ ਕਿ ਨੌਜਵਾਨਾਂ ਤੋਂ ਕੋਈ ਰਿਕਵਰੀ ਨਹੀਂ ਕਰਨੀ, ਇਸ ਲਈ ਪੁਲਿਸ ਰਿਮਾਂਡ ਬਣਦਾ ਹੀ ਨਹੀਂ ਪਰ ਅਦਾਲਤ ਨੇ 4 ਦਿਨ ਦਾ ਰਿਮਾਂਡ ਦੇ ਦਿੱਤਾ। ਦੱਸਣਾ ਬਣਦਾ ਹੈ ਕਿ ਲੰਘੀਂ 27 ਤਰੀਕ ਨੂੰ ਸ਼ੇਰੋਂ ਨੂੰ ਰਾਮਦਿੱਤੇਵਾਲਾ ਚੌਂਕ ਕੋਲ ਉਸ ਸਮੇਂ ਗ੍ਰਿਫ਼ਤਾਰ ਕੀਤਾ ਸੀ ਜਦੋਂ ਦਲਜੀਤ ਸਿੰਘ ਭੰਮੇ ਕਲਾਂ ਦੀ ਮ੍ਰਿਤਕ ਦੇਹ ਦੇ ਵਿਵਾਦ ਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ ਜਦਕਿ ਲੱਖੇ ਨੂੰ ਤਿੰਨਕੋਨੀ ਨਜ਼ਦੀਕ ਧਰਨੇ ਤੋਂ ਚਿੱਟ-ਕੱਪੜੀਏ ਪੁਲਿਸ ਵਾਲੇ ਚੁੱਕ ਕੇ ਲੈ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦੀ ਵੱਟ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਇਕ ਵਿਅਕਤੀ ਦਾ ਕਤਲ ਅਗਲੀ ਖ਼ਬਰ ਪਠਾਨਕੋਟ ਵਿਖੇ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੀ ਮਾਂ, ਵੀਡੀਓ ਵਾਇਰਲ
Ad Position 24