ਜਲੰਧਰ, 30 ਅਕਤੂਬਰ- ਜਲੰਧਰ ਦੇ ਦੋ ਸਕੂਲਾਂ ਏ.ਪੀ.ਜੇ. ਅਤੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਤਵਾਦੀ ਸੰਗਠਨ ਦੀਵਾਲੀ ਤੋਂ ਪਹਿਲਾਂ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਧਮਕੀ ਭਰੀ ਈ.ਮੇਲ ਵਿਚ ਬੱਚਿਆਂ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਿਸੇ ਵੀ ਸਕੂਲ ਵਿਚ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਏ.ਪੀ.ਜੇ. ਸਕੂਲ ਦੇ ਇਕ ਸੂਤਰ ਨੇ ਦੱਸਿਆ ਕਿ ਸਟਾਫ਼ ਨੂੰ ਅੱਜ ਸਵੇਰੇ ਇਕ ਧਮਕੀ ਭਰੀ ਈਮੇਲ ਮਿਲੀ। ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਇਹ ਧਿਆਨ ਦੇਣ ਯੋਗ ਹੈ ਕਿ ਏ.ਪੀ.ਜੇ. ਸਕੂਲ ਸਮੇਤ ਜਲੰਧਰ ਦੇ ਕਈ ਸਕੂਲਾਂ ਨੂੰ ਪਹਿਲਾਂ ਪੰਜ ਤੋਂ ਵੱਧ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਈਮੇਲ ਖਾਲਿਸਤਾਨੀ ਸੰਗਠਨਾਂ ਦੇ ਮੈਂਬਰਾਂ ਦੁਆਰਾ ਭੇਜੀਆਂ ਗਈਆਂ ਹਨ।