30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ-ਪਤਨੀ ਪਰਮਜੀਤ ਕੌਰ

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਰਿਵਾਰ ਆਪਣੀ ਮਰਜ਼ੀ ਨਾਲ ਧਰਨੇ ਵਿਚ ਸ਼ਾਮਲ ਹੋਇਆ ਹੈ ਅਤੇ ਕਿਸੇ ਵੀ ਵਿਅਕਤੀ ਵਲੋਂ...

Ad Position 21
No active advertisement
ਅਜੀਤ ਡੈਸਕ 30-10-2026

ਕਿਹਾ- ਆਪਣੀ ਮਰਜ਼ੀ ਨਾਲ ਧਰਨੇ ’ਤੇ ਬੈਠੇ ਹਾਂ, ਕਿਸੇ ਨੇ ਨਹੀਂ ਬਣਾਇਆ ਦਬਾਅ; ਪੁਲਿਸ ਪਰਿਵਾਰ ਨੂੰ ਪਰੇਸ਼ਾਨ ਨਾ ਕਰੇ
ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਰਿਵਾਰ ਆਪਣੀ ਮਰਜ਼ੀ ਨਾਲ ਧਰਨੇ ਵਿਚ ਸ਼ਾਮਲ ਹੋਇਆ ਹੈ ਅਤੇ ਕਿਸੇ ਵੀ ਵਿਅਕਤੀ ਵਲੋਂ ਉਨ੍ਹਾਂ ’ਤੇ ਧਰਨੇ ਵਿਚ ਬੈਠਣ ਲਈ ਕੋਈ ਦਬਾਅ ਨਹੀਂ ਪਾਇਆ ਗਿਆ।

ਪਰਮਜੀਤ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਿਤਾ ਤੋਂ ਜ਼ਬਰਦਸਤੀ ਬਿਆਨ ਦਿਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਆਪਣੀ ਇੱਛਾ ਨਾਲ ਧਰਨੇ ਵਿਚ ਬੈਠਾ ਹੈ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖੇਗਾ।

ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਅੰਤਿਮ ਸੰਸਕਾਰ ਲਈ ਮ੍ਰਿਤਕ ਦੀ ਦੇਹ ਪਰਿਵਾਰ ਨੂੰ ਸੌਂਪੀ ਜਾਵੇ।

ਪਰਮਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਪਰਿਵਾਰ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਨਮਾਨ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 3 IAS ਅਧਿਕਾਰੀਆਂ ਦੇ ਤਬਾਦਲੇ, ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ’ਚ ਵੀ ਫੇਰਬਦਲ ਅਗਲੀ ਖ਼ਬਰ ਡੱਬਵਾਲੀ ਦੇ ਰਿਹਾਇਸ਼ੀ ਮਕਾਨ ’ਚੋਂ 96 ਕਿੱਲੋ ਤੋਂ ਵੱਧ ਪਟਾਕੇ ਬਰਾਮਦ, ਮਚੀ ਹਫ਼ੜਾ-ਦਫ਼ੜੀ
Ad Position 24