30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਸਰਕਾਰ ਵਲੋਂ 3 IAS ਅਧਿਕਾਰੀਆਂ ਦੇ ਤਬਾਦਲੇ, ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ’ਚ ਵੀ ਫੇਰਬਦਲ

ਚੰਡੀਗੜ੍ਹ, 30 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ...

Ad Position 21
No active advertisement
ਅਜੀਤ ਡੈਸਕ 30-10-2026

ਰਾਜੀ ਪ੍ਰਮੋਦ ਸ਼੍ਰੀਵਾਸਤਵਾ, ਗੁਰਪ੍ਰੀਤ ਸਿੰਘ ਖਹਿਰਾ ਅਤੇ ਕਲਪਨਾ ਕੇ. ਨੂੰ ਮਿਲੇ ਵਾਧੂ ਚਾਰਜ
ਚੰਡੀਗੜ੍ਹ, 30 ਅਕਤੂਬਰ (ਪ੍ਰੋ.ਅਵਤਾਰ ਸਿੰਘ)-ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਦੀਲੀਆਂ ਪ੍ਰਬੰਧਕੀ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

ਜਾਰੀ ਹੁਕਮਾਂ ਮੁਤਾਬਕ 1992 ਬੈਚ ਦੀ ਆਈ.ਏ.ਐੱਸ. ਅਧਿਕਾਰੀ ਰਾਜੀ ਪ੍ਰਮੋਦ ਸ਼੍ਰੀਵਾਸਤਵਾ ਨੂੰ ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਵਿਭਾਗ ਦੀ ਜ਼ਿੰਮੇਵਾਰੀ ਦੇ ਨਾਲ ਰੁਜ਼ਗਾਰ ਉਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਇਸੇ ਤਰ੍ਹਾਂ 2009 ਬੈਚ ਦੇ ਆਈ.ਏ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਸਕੱਤਰ, ਨਿਆਂ ਵਿਭਾਗ ਦੇ ਨਾਲ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਉੱਧਰ, 2014 ਬੈਚ ਦੀ ਆਈ.ਏ.ਐੱਸ. ਅਧਿਕਾਰੀ ਕਲਪਨਾ ਕੇ. ਨੂੰ ਵਧੀਕ ਸਕੱਤਰ, ਸਕੂਲ ਸਿੱਖਿਆ ਵਿਭਾਗ ਅਤੇ ਵਿਸ਼ਵ ਬੈਂਕ ਪ੍ਰੋਜੈਕਟ ਦੀ ਪ੍ਰੋਜੈਕਟ ਡਾਇਰੈਕਟਰ ਦੀ ਜ਼ਿੰਮੇਵਾਰੀ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਇਨ੍ਹਾਂ ਪ੍ਰਸ਼ਾਸਨਿਕ ਤਬਦੀਲੀਆਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਦਿਸ਼ਾ ਵਿਚ ਚੁੱਕਿਆ ਗਿਆ ਕਦਮ ਮੰਨਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਧੀ ਦੇ ਸਹੁਰੇ ਘਰ ਦੋਹਤਾ ਲੈਣ ਗਏ ਪਿਓ ਦੀ ਕੁੱਟਮਾਰ ਦੌਰਾਨ ਮੌਤ ਅਗਲੀ ਖ਼ਬਰ ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ-ਪਤਨੀ ਪਰਮਜੀਤ ਕੌਰ
Ad Position 24