31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਵਿਧਾਨ ਸਭਾ ਚੋਣਾਂ - ਪ੍ਰੋ. ਬਲਜਿੰਦਰ ਕੌਰ ਨੂੰ 'ਆਪ' ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਤਾਰਿਆ ਚੋਣ ਮੈਦਾਨ 'ਚ

ਤਲਵੰਡੀ ਸਾਬੋ 31 ਅਕਤੂਬਰ (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ...

Ad Position 21
No active advertisement
ਅਜੀਤ ਡੈਸਕ 31-10-2026

ਤਲਵੰਡੀ ਸਾਬੋ 31 ਅਕਤੂਬਰ (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ ਪੰਜਾਬ ਵਿਧਾਨ ਸਭਾ ਚ ਪਾਰਟੀ ਦੀ ਚੀਫ ਵ੍ਹਿਪ,ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਤੋਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਨਾਲ ਵਰਕਰਾਂ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਪ੍ਰੋ. ਬਲਜਿੰਦਰ ਕੌਰ ਹਲਕਾ ਤਲਵੰਡੀ ਸਾਬੋ ਤੋਂ ਦੂਜੀ ਵਾਰ ਵਿਧਾਨ ਸਭਾ ਚ ਨੁਮਾਇੰਦਗੀ ਕਰ ਰਹੇ ਹਨ।ਮੁੜ ਉਮੀਦਵਾਰ ਐਲਾਨੇ ਜਾਣ ਤੇ ਵਿਧਾਇਕਾ ਬਲਜਿੰਦਰ ਕੌਰ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ,ਪਾਰਟੀ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦਿਆਂ ਯਕੀਨ ਪ੍ਰਗਟਾਇਆ ਕਿ ਲੋਕ ਸਹਿਯੋਗ ਸਦਕਾ ਉਹ ਫਿਰ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸੁਖਾਨੰਦ ਹੋਣਗੇ 'ਆਪ' ਉਮੀਦਵਾਰ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕੁਲਵੰਤ ਪੰਡੋਰੀ ਹੋਣਗੇ 'ਆਪ' ਉਮੀਦਵਾਰ
Ad Position 24