31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਘਰ ਚ ਕੀਤਾ ਨਜ਼ਰਬੰਦ

ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ...

Ad Position 21
No active advertisement
ਅਜੀਤ ਡੈਸਕ 31-10-2026

ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਮਸ਼ਹੂਰ ਪਿੰਡ ਮੌੜਾਂ ਦੀ ਫੇਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਜਿਹੀ ਘਟਨਾ ਮੁੜ ਵਾਪਰਨ ਦੇ ਡਰ ਤੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ।ਇਸ ਗੱਲ ਨੂੰ ਭਾਂਪਦਿਆਂ ਅੱਜ ਸਵੇਰੇ ਪੰਜ ਵਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਸੂਬਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਹਰਪਾਲ ਸਿੰਘ ਖਡਿਆਲ ਦੇ ਘਰ ਪੁਲਿਸ ਨੇ ਪਹੁੰਚਕੇ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ।ਭਾਵੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਰਣ ਸਿੰਘ ਚੱਠਾ ਵਲੋਂ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਦਾ ਐਲਾਨ ਕੀਤਾ ਹੋਇਆ ਹੈ, ਪਰ ਪੁਲਿਸ ਪ੍ਰਸ਼ਾਸਨ ਨੇ ਕਿਸਾਨ ਆਗੂ ਰਣ ਸਿੰਘ ਚੱਠਾ ਦੇਪਿੰਡ ਚੱਠਾ ਨਨਹੇੜਾ ਘਰ ਵਿਖੇ ਵੀ ਸਵੇਰ ਵੇਲੇ ਦਸਤਕ ਦਿੱਤੀ ਗਈ ਪਰ ਉਹ ਪੁਲਿਸ ਦੇ ਹੱਥ ਨਹੀ ਲੱਗ ਸਕੇ।

Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ ‘ਮਾਂਵਾਂ ਧੀਆਂ ਦੀ ਲਲਕਾਰ' ਰੈਲੀ 'ਚ ਉਮੜਿਆ ਬੀਬੀਆਂ ਦਾ ਭਾਰੀ ਇਕੱਠ
Ad Position 24