31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਐਲਾਨੀ ਗਈ ਪਹਿਲ਼ੀ ਸੂਚੀ ਵਿਚ ਸ਼ਾਮਿਲ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026

ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਐਲਾਨੀ ਗਈ ਪਹਿਲ਼ੀ ਸੂਚੀ ਵਿਚ ਸ਼ਾਮਿਲ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਆਮ ਆਦਮੀ ਪਾਰਟੀ ਵਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਉਹ ਜਦੋਂ ਵੀ ਕੋਈ ਨਵਾਂ ਸਿਆਸੀ ਕਾਰਜ ਸ਼ੁਰੂ ਕਰਦੇ ਹਨ ਤਾਂ ਸਭ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਨਿਰਾਸ਼ ਨਹੀਂ ਕਰਨਗੇ ਅਤੇ ਪਹਿਲਾਂ ਨਾਲੋਂ ਵੀ ਇਸ ਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਮਿਲਣ ’ਤੇ ਹਲਕਾ ਅਜਨਾਲਾ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ
Ad Position 24