31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਾ ਸਕੇਗਾ- ਭਰਾਜ

ਸੰਗਰੂਰ, 31 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਦੇ ਲੋਕ ਮੁੱਦਿਆਂ ਦੀ ਰਾਜਨੀਤੀ ਚਾਹੁੰਦੇ ਹਨ ਪਰ ਪੰਜਾਬ ਕਾਂਗਰਸ ਕੋਲ ਮੁੱਖ....

Ad Position 21
No active advertisement
ਅਜੀਤ ਡੈਸਕ 31-10-2026

ਸੰਗਰੂਰ, 31 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਦੇ ਲੋਕ ਮੁੱਦਿਆਂ ਦੀ ਰਾਜਨੀਤੀ ਚਾਹੁੰਦੇ ਹਨ ਪਰ ਪੰਜਾਬ ਕਾਂਗਰਸ ਕੋਲ ਮੁੱਖ ਮੰਤਰੀ ਦੀ ਕੁਰਸੀ ਤੋਂ ਇਲਾਵਾ ਕੋਈ ਹੋਰ ਵਿਜਨ ਨਹੀਂ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਮੁੱਖ ਮੰਤਰੀ ਦੀ ਕੁਰਸੀ ਦੇ ਪਿੱਛੇ ਦੌੜ ਰਹੇ ਹਨ। ਇਸ ਦੌੜ ਦੇ ਕਾਰਨ ਹੀ ਇਨ੍ਹਾਂ ਵਿਚ ਕਾਟੋ ਕਲੇਸ਼ ਵਧਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ 4 ਨਵੰਬਰ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ ਤੇ ਕੋਈ ਅਸਰ ਨਹੀਂ ਪਾ ਸਕੇਗਾ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੀ ਸੋਚ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਦੇ ਵਿਕਾਸ ਲਈ ਸੂਬੇ ਵਿਚ ਆਮ ਆਦਮੀ ਪਾਰਟੀ ਦਾ ਸੱਤਾ ਵਿਚ ਰਹਿਣਾ ਬਹੁਤ ਜ਼ਰੂਰੀ ਹੈ। ਆ ਰਹੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਾਢੇ ਚਾਰ ਸਾਲਾਂ ਵਿਚ ਹੀ ਕੀਤੇ ਸਾਰੇ ਵਾਅਦੇ ਪੂਰੇ ਤਾਂ ਕੀਤੇ ਹੀ ਹਨ ਬਲਕਿ ਵਾਅਦਿਆਂ ਤੋਂ ਅੱਗੇ ਜਾ ਕੇ ਕੰਮ ਕੀਤਾ ਹੈ। ਇਕੱਲੀ ਇਕੱਲੀ ਗਰੰਟੀ ਨੂੰ ਸਰਕਾਰ ਪੂਰਾ ਕਰ ਚੁੱਕੀ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹਰ ਸੂਬਾ ਵਾਸੀ ਦਾ ਸਿਹਤ ਬੀਮਾ ਹੋਣਾ ਇਕ ਬਹੁਤ ਵੱਡਾ ਕਾਰਜ ਹੈ ਅਤੇ ਦੇਸ਼ ਵਿਚ ਇਕ ਮਿਸਾਲ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਮਹਿਲ ਕਲਾਂ ਵਿਖੇ ਭੇਤਭਰੀ ਹਾਲਤ 'ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼
Ad Position 24