ਦਿੜ੍ਹਬਾ (ਸੰਗਰੂਰ), 31 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ 'ਲੋਕ ਮਿਲਣੀ' 'ਚ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਮਾਨ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਭੇਟ ਕੀਤਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਅਸਲ ਤਾਕਤ ਹੈ... ਰਵਾਇਤੀ ਪਾਰਟੀਆਂ ਦੀ ਲੁੱਟ-ਖਸੁੱਟ ਤੋਂ ਉਲਟ, ਸਾਡਾ ਟੀਚਾ ਸਾਫ਼-ਸੁਥਰਾ ਪ੍ਰਸ਼ਾਸਨ ਤੇ ਸੂਬੇ ਦੀ ਤਰੱਕੀ ਹੈ... ਅਸੀਂ ਸਿੱਖਿਆ ਅਤੇ ਰੁਜ਼ਗਾਰ 'ਚ ਅਜਿਹੇ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਘਰਾਂ ਦੇ ਧੀਆਂ-ਪੁੱਤ ਪੜ੍ਹ-ਲਿਖ ਕੇ ਵੱਡੇ ਅਫ਼ਸਰ ਲੱਗਣ...
ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਕੌਲ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ...