ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਪੁਲਿਸ ਵਿਚ 76 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ. ਬਣਾਇਆ ਗਿਆ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤਰੱਕੀ ਪਾਉਣ ਵਾਲੇ ਇਨ੍ਹਾਂ ਇੰਸਪੈਕਟਰਾਂ ਵਿਚ ਜ਼ਿਲ੍ਹਾ ਕਾਡਰ ਦੇ 42, ਆਰਮਡ ਕਾਡਰ ਦੇ 16 ਅਤੇ ਤਕਨੀਕੀ ਸੇਵਾਵਾਂ ਕਾਡਰ ਦੇ 10 ਇੰਸਪੈਕਟਰ ਸ਼ਾਮਲ ਹਨ।
ਇਸ ਤੋਂ ਇਲਾਵਾ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ 8 ਹੋਰ ਇੰਸਪੈਕਟਰਾਂ ਨੂੰ ਡੀ.ਐੱਸ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਵਿਭਾਗ ਵਲੋਂ ਹੁਕਮ ਜਾਰੀ ਕੀਤੇ ਗਏ ਹਨ।