31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪ੍ਰੋਫੈਸਰ ਬਲਜਿੰਦਰ ਕੌਰ ਨੂੰ ਮੁੜ ਉਮੀਦਵਾਰ ਐਲਾਨਣ ’ਤੇ ਤਲਵੰਡੀ ਸਾਬੋ ਹਲਕੇ ਵਿਚ ਖੁਸ਼ੀ ਦੀ ਲਹਿਰ

ਰਾਮਾ ਮੰਡੀ (ਬਠਿੰਡਾ), 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕਾ ਅਤੇ ਪੰਜਾਬ ਸਰਕਾਰ ਦੀ ਚੀਫ਼ ਵ੍ਹਿਪ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਸਾਲ 2027 ਦੀਆਂ ਵਿਧਾਨ....

Ad Position 21
No active advertisement
ਅਜੀਤ ਡੈਸਕ 31-10-2026

‘ਆਪ’ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
ਰਾਮਾ ਮੰਡੀ (ਬਠਿੰਡਾ), 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕਾ ਅਤੇ ਪੰਜਾਬ ਸਰਕਾਰ ਦੀ ਚੀਫ਼ ਵ੍ਹਿਪ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਫੈਸਲੇ ਦੀ ਖੁਸ਼ੀ ਵਿਚ ਰਾਮਾ ਮੰਡੀ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ।

ਇਸ ਮੌਕੇ ਮਾਰਕੀਟ ਕਮੇਟੀ ਰਾਮਾ ਦੀ ਚੇਅਰਪਰਸਨ ਗੁਰਪ੍ਰੀਤ ਕੌਰ, ਨਗਰ ਕੌਂਸਲ ਰਾਮਾ ਦੀ ਪ੍ਰਧਾਨ ਰੁਚਿਕਾ ਗੋਇਲ, ਕੌਂਸਲਰ ਸੁਖਵੰਤ ਸਿੰਘ ਕਾਲਾ (ਬਲਾਕ ਪ੍ਰਧਾਨ), ਕੌਂਸਲਰ ਸ਼ਿਵਾਨੀ ਗੋਇਲ, ਚੇਅਰਮੈਨ ਵਿਕਰਾਂਤ ਗੋਇਲ ਐਡਵੋਕੇਟ, ਕੌਂਸਲਰ ਪਰਮਪ੍ਰੀਤ ਕੌਰ, ਕੌਂਸਲਰ ਨੀਰੂ ਬਾਂਸਲ, ਬੰਟੀ ਗਰਗ, ਨਰੇਸ਼ ਕੁਮਾਰ ਠੂਨੀਆ, ਅੰਗਰੇਜ਼ ਬਖਤੂ, ਗੁਰਪ੍ਰੀਤ ਸਿੰਘ ਬਾਵਾ ਅਤੇ ਬੰਗੀ ਰੁਲਦੂ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।

ਇਸ ਮੌਕੇ ਹਾਜ਼ਰ ਆਗੂਆਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਮੁੜ ਉਮੀਦਵਾਰ ਬਣਾਉਣਾ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਇਸ ਮੌਕੇ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਟਿਕਟ ਮਿਲਣ ’ਤੇ ਕੰਬੋਜ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਮਹੱਤਵਪੂਰਨ ਬੈਠਕ ਹੋਈ
Ad Position 24