31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੋਦੀ ਤੇ ਸ਼ਾਹ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਹਨ ਗਿਆਨੇਸ਼ ਕੁਮਾਰ-ਖੜਗੇ

ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਤੇ ਮੁੱਖ ਚੋਣ ਕਮਿਸ਼ਨਰ ਨੂੰ ਛੋਟ ਦੇਣ ਵਾਲੇ 2023 ਦੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ’ਤੇ ....

Ad Position 21
No active advertisement
ਅਜੀਤ ਡੈਸਕ 01-11-2026

ਨਵੀਂ ਦਿੱਲੀ, 31 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਤੇ ਮੁੱਖ ਚੋਣ ਕਮਿਸ਼ਨਰ ਨੂੰ ਛੋਟ ਦੇਣ ਵਾਲੇ 2023 ਦੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਹਨ।

ਇੱਥੇ ਇੰਡੀਆ ਗੱਠਜੋੜ ਵਲੋਂ ਕਰਵਾਏ ਗਏ ਪ੍ਰਤੀਕਾਤਮਕ ‘ਜਨਤਕ ਮਹਾਦੋਸ਼’ ਸਮਾਗਮ ਦੌਰਾਨ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਸਬੰਧੀ ਮਤਾ ਪੇਸ਼ ਕਰਦਿਆਂ ਖੜਗੇ ਨੇ ਕਿਹਾ ਕਿ ਜੇਕਰ ਗਿਆਨੇਸ਼ ਕੁਮਾਰ ਵਰਗੇ ਲੋਕ ਸੰਵਿਧਾਨਕ ਅਹੁਦਿਆਂ ’ਤੇ ਬਣੇ ਰਹਿੰਦੇ ਹਨ ਤਾਂ ਲੋਕਤੰਤਰ ਤੇ ਸੰਵਿਧਾਨ ਲਈ ਖ਼ਤਰਾ ਵਧਦਾ ਰਹੇਗਾ।

ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ 2014 ਤੋਂ ਸੱਤਾ ’ਤੇ ਕਾਬਜ਼ ਰਹਿਣ ਲਈ ਹਰ ਤਰ੍ਹਾਂ ਦੀ ਸਾਜ਼ਿਸ਼ ਰਚੀ ਹੈ। ਇਸ ’ਚ ਸੰਸਦ ਮੈਂਬਰਾਂ ਨੂੰ ਆਪਣੇ ਪੱਖ ’ਚ ਕਰਨਾ, ਪਾਰਟੀਆਂ ਤੋੜਨਾ, ਸਰਕਾਰਾਂ ਡੇਗਣਾ, ਚੋਣ ਬਾਂਡ ਤੇ ਈ.ਡੀ. ਤੇ ਸੀ.ਬੀ.ਆਈ. ਦੀ ਦੁਰਵਰਤੋਂ ਸ਼ਾਮਿਲ ਹੈ। ਹੁਣ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਕੇ ਸੱਤਾ ’ਚ ਬਣੇ ਰਹਿਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਵੋਟ ਚੋਰੀ’ ਦੀਆਂ ਸੈਂਕੜੇ ਉਦਾਹਰਣਾਂ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਪੁਰੀ ਵਲੋਂ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਦਸੰਬਰ ’ਚ ਮੋਦੀ ਦੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ-ਜੈਸ਼ੰਕਰ
Ad Position 24