31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਰਦੀਪ ਸਿੰਘ ਪੁਰੀ ਵਲੋਂ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ

ਭੋਪਾਲ, 31 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੱਧ ਪ੍ਰਦੇਸ਼ ’ਚ ਹੋਣ ਵਾਲੀ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਦੂਜੇ ਪਾਸੇ, ਉਨ੍ਹਾਂ ਦੀ ਉਮੀਦਵਾਰੀ ਦਾ ਵਿਰੋਧ ਕਰਨ ਦੀ ਤਿਆਰੀ ਕਰ ਰਹੇ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਪਹਿਲਾਂ ਹੀ ਹਿਰਾਸਤ ’ਚ ਲੈ ਲਿਆ। 74 ਸਾਲਾ ...

Ad Position 21
No active advertisement
ਅਜੀਤ ਡੈਸਕ 01-11-2026

ਭੋਪਾਲ, 31 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ  ਮੱਧ ਪ੍ਰਦੇਸ਼ ’ਚ ਹੋਣ ਵਾਲੀ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਦੂਜੇ ਪਾਸੇ, ਉਨ੍ਹਾਂ ਦੀ ਉਮੀਦਵਾਰੀ ਦਾ ਵਿਰੋਧ ਕਰਨ ਦੀ ਤਿਆਰੀ ਕਰ ਰਹੇ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਪਹਿਲਾਂ ਹੀ ਹਿਰਾਸਤ ’ਚ ਲੈ ਲਿਆ। 74 ਸਾਲਾ ਹਰਦੀਪ ਸਿੰਘ ਪੁਰੀ ਸਵੇਰੇ 11 ਵਜੇ ਤੋਂ ਕੁਝ ਸਮੇਂ ਬਾਅਦ ਸਖ਼ਤ ਸੁਰੱਖਿਆ ਵਿਚਕਾਰ ਮੱਧ ਪ੍ਰਦੇਸ਼ ਵਿਧਾਨ ਸਭਾ ਦੀ ਇਮਾਰਤ ਪਹੁੰਚੇ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਮੋਹਨ ਯਾਦਵ ਤੇ ਭਾਜਪਾ ਦੇ ਸੂਬਾ ਪ੍ਰਧਾਨ ਹੇਮੰਤ ਖੰਡੇਲਵਾਲ ਵੀ ਮੌਜੂਦ ਸਨ।

ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਕੇਂਦਰੀ ਪੈਟਰੋਲੀਅਮ ਮੰਤਰੀ ਪੁਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਕਰੁਣਾ ਧਾਮ ਆਸ਼ਰਮ ਗਏ ਤੇ ਸੰਤ ਸੁਦੇਸ਼ ਸ਼ਾਂਡਿਲਿਆ ਮਹਾਰਾਜ ਤੋਂ ਅਸ਼ੀਰਵਾਦ ਲਿਆ। ਮੱਧ ਪ੍ਰਦੇਸ਼ ਸਰਕਾਰ ਦੀ ਮੰਤਰੀ ਕ੍ਰਿਸ਼ਨਾ ਗੌੜ ਵੀ ਉਨ੍ਹਾਂ ਦੀ ਨਾਮਜ਼ਦਗੀ ਦਾ ਸਮਰਥਨ ਕਰਨ ਵਾਲਿਆਂ ’ਚ ਸ਼ਾਮਲ ਸਨ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ 28 ਅਕਤੂਬਰ ਨੂੰ ਪੁਰੀ ਨੂੰ ਇਸ ਸੀਟ ਲਈ ਆਪਣਾ ਉਮੀਦਵਾਰ ਐਲਾਨਿਆ ਸੀ। ਇਹ ਸੀਟ ਕੇਂਦਰੀ ਮੰਤਰੀ ਐੱਲ. ਮੁਰੁਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ।

ਉਨ੍ਹਾਂ ਦਾ ਰਾਜ ਸਭਾ ਕਾਰਜਕਾਲ ਅਪ੍ਰੈਲ 2030 ’ਚ ਖ਼ਤਮ ਹੋਣਾ ਸੀ। ਮੱਧ ਪ੍ਰਦੇਸ਼ ਵਿਧਾਨ ਸਭਾ ’ਚ ਕੁੱਲ 230 ਮੈਂਬਰ ਹਨ, ਪਰ 12 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਮੈਂਬਰਾਂ ਦੀ ਗਿਣਤੀ ਹੁਣ 229 ਰਹਿ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਕਾਂਗਰਸੀ ਵਿਧਾਇਕ ਮੁਕੇਸ਼ ਮਲਹੋਤਰਾ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਸੀ। ਮੱਧ ਪ੍ਰਦੇਸ਼ ਵਿਚ ਰਾਜ ਸਭਾ ਦੀਆਂ ਕੁੱਲ 11 ਸੀਟਾਂ ਹਨ। ਇਨ੍ਹਾਂ ਵਿਚੋਂ 7 ਸੀਟਾਂ ਭਾਜਪਾ ਕੋਲ, 3 ਕਾਂਗਰਸ ਕੋਲ ਹਨ ਤੇ ਇਕ ਸੀਟ ਇਸ ਸਮੇਂ ਖਾਲੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਮੋਦੀ ਤੇ ਸ਼ਾਹ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਹਨ ਗਿਆਨੇਸ਼ ਕੁਮਾਰ-ਖੜਗੇ
Ad Position 24