31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਰਾਹੀਂ ਵਿਸ਼ਵ ਊਰਜਾ ਸਪਲਾਈ ’ਚ ਵਿਘਨ ਪਾਉਣ ਦਾ ਭਾਰਤ ਵਲੋਂ ਵਿਰੋਧ

ਵਾਸ਼ਿੰਗਟਨ, 31 ਅਕਤੂਬਰ (ਏਜੰਸੀ)-ਭਾਰਤ ਨੇ ਕੌਮਾਂਤਰੀ ਪੱਧਰ ’ਤੇ ਤੇਲ ਤੇ ਊਰਜਾ ਦੀ ਸਪਲਾਈ ’ਚ ਪਾਬੰਦੀਆਂ ਤੇ ਅਹਿਮ ਸਮੁੰਦਰੀ ਰਸਤਿਆਂ ਰਾਹੀਂ ਪੈਦਾ ਕੀਤੇ ਜਾ ਰਹੇ ਵਿਘਨਾਂ ਦਾ ਸਖ਼ਤ ਵਿਰੋਧ ਕੀਤਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਊਰਜਾ ਦੇ ਵਪਾਰ ਤੇ ਬੁਨਿਆਦੀ ਢਾਂਚੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਕੀਮਤਾਂ ਨੂੰ ਆਪਣੇ ਕਾਬੂ ਹੇਠ ਰੱਖਣ ਦੀ ਇਕ ਸੋਚੀ-ਸਮਝੀ ਰਣਨੀਤੀ ....

Ad Position 21
No active advertisement
ਅਜੀਤ ਡੈਸਕ 01-11-2026

ਜੈਸ਼ੰਕਰ ਵਲੋਂ ਅਟਲਾਂਟਾ ’ਚ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ’ਚ ਸ਼ਮੂਲੀਅਤ
ਵਾਸ਼ਿੰਗਟਨ, 31 ਅਕਤੂਬਰ (ਏਜੰਸੀ)-ਭਾਰਤ ਨੇ ਕੌਮਾਂਤਰੀ ਪੱਧਰ ’ਤੇ ਤੇਲ ਤੇ ਊਰਜਾ ਦੀ ਸਪਲਾਈ ’ਚ ਪਾਬੰਦੀਆਂ ਤੇ ਅਹਿਮ ਸਮੁੰਦਰੀ ਰਸਤਿਆਂ ਰਾਹੀਂ ਪੈਦਾ ਕੀਤੇ ਜਾ ਰਹੇ ਵਿਘਨਾਂ ਦਾ ਸਖ਼ਤ ਵਿਰੋਧ ਕੀਤਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਊਰਜਾ ਦੇ ਵਪਾਰ ਤੇ ਬੁਨਿਆਦੀ ਢਾਂਚੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਕੀਮਤਾਂ ਨੂੰ ਆਪਣੇ ਕਾਬੂ ਹੇਠ ਰੱਖਣ ਦੀ ਇਕ ਸੋਚੀ-ਸਮਝੀ ਰਣਨੀਤੀ ਹੈ।

ਜੈਸ਼ੰਕਰ ਨੇ ਇਹ ਗੱਲ ਸ਼ੁੱਕਰਵਾਰ ਨੂੰ ਅਟਲਾਂਟਾ ਵਿਖੇ ਹੋਈ ਜੀ-20 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੌਰਾਨ ਕਹੀ। ਇਹ ਬੈਠਕ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੱਲੋਂ ਸੱਦੀ ਗਈ ਸੀ। ਉਨ੍ਹਾਂ ਦੀਆਂ ਇਹ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ ਜਦੋਂ ਅਮਰੀਕਾ ਵਲੋਂ ਈਰਾਨੀ ਤੇਲ ਦੀ ਵਿਕਰੀ ’ਤੇ ਪਾਬੰਦੀਆਂ ਲਗਾਈਆਂ ਗਈਆਂ ਹਨ ਤੇ ਪੱਛਮੀ ਏਸ਼ੀਆ ਤੋਂ ਊਰਜਾ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਰੂਸੀ ਡੀਜ਼ਲ ਦੀ ਵਿਕਰੀ ’ਤੇ ਪਾਬੰਦੀਆਂ ਹਟਾਉਣ ਦਾ ਫ਼ੈਸਲਾ ਵੀ ਸਾਹਮਣੇ ਆਇਆ ਹੈ।

ਜੈਸ਼ੰਕਰ ਨੇ ਕਿਹਾ ਕਿ ਦੁਨੀਆ ਇਸ ਸਮੇਂ ਊਰਜਾ ਉਤਪਾਦਨ ਦੀ ਘਾਟ ਕਾਰਨ ਨਹੀਂ, ਸਗੋਂ ਅਨਿਸ਼ਚਿਤਤਾ, ਸਪਲਾਈ ’ਚ ਵਿਘਨ, ਵਧਦੀਆਂ ਕੀਮਤਾਂ ਤੇ ਊਰਜਾ ਤੱਕ ਪਹੁੰਚ ਦੀਆਂ ਮੁਸ਼ਕਿਲਾਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ। ਜੈਸ਼ੰਕਰ ਨੇ ਜੀ-20 ਦੇਸ਼ਾਂ ਨੂੰ ਵਿੱਤੀ ਸਹਾਇਤਾ ਤੱਕ ਪਹੁੰਚ ਵਧਾਉਣ ਤੇ ਊਰਜਾ ਭੰਡਾਰਨ, ਛੋਟੇ ਮਾਡਿਊਲਰ ਪਰਮਾਣੂ ਰਿਐਕਟਰਾਂ, ਗ੍ਰੀਨ ਹਾਈਡ੍ਰੋਜਨ ਅਤੇ ਜੈਵਿਕ ਬਾਲਣਾਂ ਦੇ ਵਿਕਾਸ ਨੂੰ ਅੱਗੇ ਵਧਾਉਣ ਦੀ ਅਪੀਲ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਆਜ਼ਮ ਖਾਨ ਗ੍ਰਿਫ਼ਤਾਰ ਅਗਲੀ ਖ਼ਬਰ ਕਾਂਗਰਸ ਵਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ
Ad Position 24