01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ, ਸੋਮਵਾਰ ਨੂੰ ਡੀ.ਸੀ. ਦਫ਼ਤਰ ਅੰਮ੍ਰਿਤਸਰ ਅੱਗੇ ਝੋਨਾ ਸੁੱਟਣ ਦਾ ਐਲਾਨ

ਅਜਨਾਲਾ (ਅੰਮ੍ਰਿਤਸਰ), 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ...

Ad Position 21
No active advertisement
ਅਜੀਤ ਡੈਸਕ 01-11-2026

ਅਜਨਾਲਾ (ਅੰਮ੍ਰਿਤਸਰ), 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਵਲੋਂ ਕੱਲ੍ਹ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਅੱਗੇ ਝੋਨਾ ਸੁੱਟ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਅਨ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ ਦੌਰਾਨ ਮੰਡੀਆਂ ਵਿਚ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਉਨ੍ਹਾਂ ਦੱਸਿਆ ਕਿ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਦੀ ਉਡੀਕ ਕਰ ਰਹੇ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਦੋਂ ਝੋਨੇ ਦੀ ਫ਼ਸਲ ਦੀ ਆਮਦ ਅਤੇ ਖ਼ਰੀਦ ਦਾ ਕੰਮ ਅਜੇ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋਇਆ ਤਾਂ ਮਹਿਜ਼ 20-25 ਦਿਨਾਂ ਵਿਚ ਹੀ ਸਰਕਾਰੀ ਖ਼ਰੀਦ ਕਿਵੇਂ ਬੰਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਨਾ ਖ਼ਰੀਦੀ ਗਈ ਤਾਂ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਕੱਲ੍ਹ ਸੋਮਵਾਰ ਨੂੰ ਕਿਸਾਨ ਆਪਣਾ ਝੋਨਾ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਪਹੁੰਚਣਗੇ।
ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਵੀ ਉਨ੍ਹਾਂ ਨਾਲ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ 5ਵਾਂ ਟੀ-20 ਅੱਜ ਅਗਲੀ ਖ਼ਬਰ ਹਰਿਆਣਾ - ਵਿਦਿਆਰਥੀ ਵਲੋਂ ਕਿੰਡਰਗਾਰਟਨ ਦੀ ਵਿਦਿਆਰਥਣ ਨਾਲ ਕੁੱਟਮਾਰ ਕਰਨ ਦੇ ਮਾਮਲੇ ਚ ਜੇ.ਬੀ.ਟੀ. ਅਧਿਆਪਕ ਮੁਅੱਤਲ
Ad Position 24