01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਹੋਏ ਨਤਮਸਤਕ

ਤਪਾ ਮੰਡੀ (ਬਰਨਾਲਾ), 1 ਨਵੰਬਰ (ਪ੍ਰਵੀਨ ਗਰਗ) - ਬੀਤੇ ਦਿਨ ਹੀ ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ...

Ad Position 21
No active advertisement
ਅਜੀਤ ਡੈਸਕ 01-11-2026

ਤਪਾ ਮੰਡੀ (ਬਰਨਾਲਾ), 1 ਨਵੰਬਰ (ਪ੍ਰਵੀਨ ਗਰਗ) - ਬੀਤੇ ਦਿਨ ਹੀ ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ  ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਐਲਾਨੀ ਗਈ ਪਹਿਲੀ ਸੂਚੀ ਵਿਚ ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਤੋਂ  ਵਿਧਾਇਕ ਲਾਭ ਸਿੰਘ ਉਗੋਕੇ ਇਕ ਵਾਰ ਉਮੀਦਵਾਰ ਐਲਾਨਿਆ ਗਿਆ।ਟਿਕਟ ਮਿਲਣ ਦੀ ਖੁਸ਼ੀ 'ਚ ਅੱਜ ਹਲਕਾ ਵਿਧਾਇਕ ਉੱਗੋਕੇ ਸਮੂਹ ਵਰਕਰਾਂ ਸਮੇਤ ਇਲਾਕੇ ਦੇ ਧਾਰਮਿਕ ਅਸਥਾਨ ਬਾਬਾ ਮੱਠ, ਗੁਰਦੁਆਰਾ ਸਿੰਘ ਸਭਾ,ਪੰਚਾਇਤੀ ਮੰਦਿਰ ਆਦਿ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਪਰੰਤ ਢਿਲਵਾਂ, ਉਗੋਕੇ ਹੁੰਦੇ ਹੋਏ ਭਦੌੜ ਲਈ ਰਵਾਨਾ ਹੋਏ।ਇਸ ਮੌਕੇ ਵਿਧਾਇਕ ਉੱਗੋਕੇ ਨੇ ਕਿਹਾ ਕਿ ਉਹ ਕੋਈ ਵੀ ਕੰਮ ਭਾਵੇਂ ਉਹ ਸਿਆਸੀ ਹੋਵੇ ਜਾਂ ਕੋਈ ਹੋਰ ਦੀ ਸ਼ੁਰੂਆਤ ਪ੍ਰਮਾਤਮਾ ਦੇ  ਆਸ਼ੀਰਵਾਦ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸਿਸੋਦੀਆ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਨਿਰਾਸ਼ ਨਹੀਂ ਕਰਨਗੇ, ਬਲਕਿ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ  ਪਹਿਲਾਂ ਨਾਲੋਂ ਵੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਦਿਨੇਸ਼ ਔਲਖ ਦੇ ਪੁੱਤਰ ਦੀ ਮੌਤ ਤੋਂ ਬਾਅਦ ਹਨੀ ਸਿੰਘ ਨੇ ਸੋਸ਼ਲ ਮੀਡੀਆ ਖਾਤਿਆਂ ਤੋਂ ਆਪਣੀ ਡੀ.ਪੀ. ਹਟਾਈ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ" ਤਹਿਤ ਔਰਤਾਂ ਨੂੰ ਮਾਣਭੱਤੇ ਦੀ ਅਗਲੀ ਕਿਸ਼ਤ ਜਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Ad Position 24