ਤਲਵੰਡੀ ਸਾਬੋ (ਬਠਿੰਡਾ), ਨਵੰਬਰ 01 (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਲੰਘੇ ਕੱਲ੍ਹ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਮੁਤਾਬਿਕ ਹਲਕਾ ਸਰਦੂਲਗੜ੍ਹ ਤੋਂ ਫਿਰ ਟਿਕਟ ਨਾਲ ਨਿਵਾਜੇ,ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸ਼ੁਕਰਾਨੇ ਵਜੋਂ ਵੱਡੀ ਗਿਣਤੀ ਸਮਰਥਕਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਜਿੱਥੇ ਫਿਰ ਉਮੀਦਵਾਰ ਬਣਾਏ ਜਾਣ 'ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਉੱਥੇ ਹੀ ਵਿਸ਼ਵਾਸ਼ ਪ੍ਰਗਟਾਇਆ ਕਿ ਹਲਕੇ ਦੇ ਪਿਛਲੇ ਸਮੇਂ ਚ ਕੀਤੇ ਵਿਕਾਸ 'ਤੇ ਲੋਕ ਮੋਹਰ ਲਾ ਕੇ ਉਨ੍ਹਾਂ ਨੂੰ ਵਿਧਾਇਕ ਬਣਾਉਣਗੇ ਅਤੇ ਸੂਬੇ ਚ ਵੀ 2027 ਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਚ ਆਵੇਗੀ।
ਤਾਜ਼ਾ ਖ਼ਬਰਾਂ
Free
'ਆਪ' ਵਲੋਂ ਦੁਬਾਰਾ ਉਮੀਦਵਾਰ ਬਣਾਏ ਜਾਣ ਦੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਤਲਵੰਡੀ ਸਾਬੋ (ਬਠਿੰਡਾ), ਨਵੰਬਰ 01 (ਰਣਜੀਤ ਸਿੰਘ ਰਾਜੂ) - ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ...
ਅਜੀਤ ਡੈਸਕ
01-11-2026