01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਾਂਗਰਸ ਵਿਚ ਸ਼ਾਮਿਲ ਹੋਏ ਰਾਜਬਲਵਿੰਦਰ ਸਿੰਘ ਬਰਾੜ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ) - ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਰਾਜਬਲਵਿੰਦਰ ਸਿੰਘ ਬਰਾੜ ਸੇਵਾ ਮੁਕਤ ਐਸ.ਪੀ. ਪੁੱਤਰ...

Ad Position 21
No active advertisement
ਅਜੀਤ ਡੈਸਕ 01-11-2026

ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ) - ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਰਾਜਬਲਵਿੰਦਰ ਸਿੰਘ ਬਰਾੜ ਸੇਵਾ ਮੁਕਤ ਐਸ.ਪੀ. ਪੁੱਤਰ ਸਵ: ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸਮਰੱਥਕਾਂ ਵਲੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਜਦੋਂ ਸ੍ਰੀ ਮੁਕਤਸਰ ਸਾਹਿਬ ਦੀ ਹੱਦ 'ਤੇ ਪੈਂਦੇ ਪਿੰਡ ਸਰਾਏਨਾਗਾ ਵਿਖੇ ਪਹੁੰਚੇ ਤਾਂ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਹਾਰ ਪਹਿਨਾ ਕੇ ਵਧਾਈ ਦਿੱਤੀ ਅਤੇ ਜੀ ਆਇਆ ਨੂੰ ਆਖਿਆ। ਇਸ ਉਪਰੰਤ ਉਨ੍ਹਾਂ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਦੂਜੀ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਇਸ ਮਗਰੋਂ ਕਾਫਲੇ ਦੇ ਰੂਪ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਕਾਂਗਰਸ ਨੂੰ ਇਕ ਜੁੱਟ ਹੋ ਕੇ ਚੱਲਣ ਦੀ ਲੋੜ ਹੈ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਮਤ ਪ੍ਰਾਪਤ ਕਰਕੇ ਸਰਕਾਰ ਬਣਾ ਸਕੇ।

Ad Position 22
No active advertisement
ਪਿਛਲੀ ਖ਼ਬਰ ਇੰਡੀਆ ਗੱਠਜੋੜ ਵਲੋਂ ਅੱਜ ਕੀਤੀ ਜਾ ਰਹੀ ਰੈਲੀ ਦੀ ਸਖ਼ਤ ਨਿਖੇਧੀ ਕਰਦਾ ਹਾਂ - ਅਮਿਤ ਸ਼ਾਹ ਅਗਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 - 10 ਓਵਰਾਂ ਬਾਅਦ ਨਿਊਜ਼ੀਲੈਂਡ 96/2
Ad Position 24