ਅਬੋਹਰ (ਫ਼ਾਜ਼ਿਲਕਾ), 1 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਬੋਹਰ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੀਆਂ 37 ਲੱਖ 43 ਹਜ਼ਾਰ ਤੋਂ ਵੱਧ ਮਾਵਾਂ-ਭੈਣਾਂ ਦੇ ਖਾਤਿਆਂ 'ਚ 1291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ।
ਇਹ ਯੋਜਨਾ ਇਕ 'ਸੋਸ਼ਲ ਰੈਵੋਲਿਊਸ਼ਨ' (Social Revolution) ਹੈ, ਜੋ ਸਾਡੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਵਧਾਏਗੀ... ਸਾਡਾ ਟੀਚਾ ਪੰਜਾਬ ਦੀਆਂ 1 ਕਰੋੜ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨਾ ਹੈ।
ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਆਜ਼ਾਦੀ ਦੇਣ ਦਾ ਜੋ ਵਾਅਦਾ ਅਸੀਂ ਕੀਤਾ ਸੀ, ਉਸ ਨੂੰ ਪੂਰਾ ਕਰਨ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ।