01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਕੱਥੂਨੰਗਲ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਜੈਂਤੀਪੁਰ (ਅੰਮ੍ਰਿਤਸਰ), 1 ਨਵੰਬਰ (ਭੁਪਿੰਦਰ ਸਿੰਘ ਗਿੱਲ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੱਥੂਨੰਗਲ ਨੂੰ ਉਦੋਂ ਵੱਡੀ....

Ad Position 21
No active advertisement
ਅਜੀਤ ਡੈਸਕ 01-11-2026

ਜੈਂਤੀਪੁਰ (ਅੰਮ੍ਰਿਤਸਰ), 1 ਨਵੰਬਰ (ਭੁਪਿੰਦਰ ਸਿੰਘ ਗਿੱਲ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੱਥੂਨੰਗਲ ਨੂੰ ਉਦੋਂ ਵੱਡੀ ਕਾਮਯਾਬੀ ਮਿਲੀ ਜਦ 10 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਇਕ ਕੰਡਾ ਅਤੇ 200 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ।

ਜਿਸ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁਗੋਸੋਹੀ ਵਜੋਂ ਹੋਈ। ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਜਿਸ ਦੇ ਤਹਿਤ ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਤੇ ਇਲੈਕਟਰੋਨਿਕ ਇਕ ਕੰਡਾ ਅਤੇ 200 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ।

ਇਸ ਮੌਕੇ ਥਾਣਾ ਕੱਥੂ ਨੰਗਲ ਦੇ ਐਸ. ਆਈ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਨਸ਼ਾ ਤਸ਼ਕਰ ਨੂੰ ਕਾਬੂ ਕੀਤਾ ਹੈ ਜਿਸ ਪਾਸੋਂ 10 ਗ੍ਰਾਮ ਹੈਰੋਇਨ ਇਲੈਕਟਰੋਨਿਕ ਕੰਡਾ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਜਿਸ ਵਿਰੁੱਧ ਬਣਦੀ ਕਾਰਵਾਈ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਪਹੁੰਚੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰ ਬੀਨੂੰ ਢਿੱਲੋਂ, ਦਿਨੇਸ਼ ਔਲਖ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁ... ਅਗਲੀ ਖ਼ਬਰ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਚਾਲਕ ਦੀ ਮੌਕੇ 'ਤੇ ਮੌਤ
Ad Position 24