ਖੰਨਾ, 1 ਨਵੰਬਰ- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਨਸ਼ੇ ਨਾਲ ਸਬੰਧਤ ਮਾਮਲੇ ਵਿਚ ਖੰਨਾ ਪੁਲਿਸ ਨੇ ਆਪਣੇ ਹੀ ਇਕ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਐੱਸ.ਐੱਸ.ਪੀ. ਖੰਨਾ, ਡਾ. ਦਰਪਨ ਆਹਲੂਵਾਲੀਆ ਨੇ ਮੁਲਜ਼ਮਾਂ ਤੋਂ ਕਥਿਤ ਤੌਰ 'ਤੇ ਗਲਤ ਢੰਗ ਨਾਲ ਬਰਾਮਦਗੀ ਦੇ ਵਾਇਰਲ ਵੀਡੀਓ ਦਾ ਖੁਦ ਨੋਟਿਸ ਲਿਆ ਅਤੇ ਤੁਰੰਤ ਕਾਰਵਾਈ ਕੀਤੀ।
ਮਾਮਲੇ ਵਿਚ ਕੀਤੀਆਂ ਗਈਆਂ ਕਾਰਵਾਈਆਂ:
1. ਮੁਲਜ਼ਮ ਨੂੰ ਕੱਲ੍ਹ ਰਾਤ ਰਿਹਾਅ ਕਰ ਦਿੱਤਾ ਗਿਆ।
2. ਸ਼ਾਮਲ ਪੁਲਿਸ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ।
3. ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਗਈ ਸੀ।