01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅੰਮ੍ਰਿਤਸਰ ਵਿਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 2 ਨਵੰਬਰ--ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿਚ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ....

Ad Position 21
No active advertisement
ਅਜੀਤ ਡੈਸਕ 01-11-2026

ਅੰਮ੍ਰਿਤਸਰ, 2 ਨਵੰਬਰ--ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿਚ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਮੁੱਢਲੀ ਜਾਂਚ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਅਣਪਛਾਤੇ ਸਾਥੀਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਪੰਜਾਬ ਵਿੱਚ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਉਂਦੇ ਸਨ।

ਇਸ ਮਾਮਲੇ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। 

 
Ad Position 22
No active advertisement
ਪਿਛਲੀ ਖ਼ਬਰ ਹਵਾਈ ਫ਼ੌਜ ਹਮੇਸ਼ਾ ਲੜਨ ਤੇ ਜਿੱਤਣ ਲਈ ਤਿਆਰ ਰਹੇ-ਆਸ਼ੂਤੋਸ਼ ਦੀਕਸ਼ਿਤ ਅਗਲੀ ਖ਼ਬਰ ਬੰਬ ਦੀ ਧਮਕੀ ਤੋਂ ਬਾਅਦ ਬੁਲੇਟਪਰੂਫ ਸ਼ੀਸ਼ੇ ਦੇ ਪਿੱਛੇ ਆਏ ਅਮਿਤਾਭ ਬੱਚਨ, ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ
Ad Position 24