02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਤੜਕੇ ਕੇਂਦਰੀ ਏਜੰਸੀਆਂ ਦੀ ਛਾਪੇਮਾਰੀ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰ ਪਾਲ ਸਿੰਘ) - ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ...

Ad Position 21
No active advertisement
ਅਜੀਤ ਡੈਸਕ 02-11-2026

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰ ਪਾਲ ਸਿੰਘ) - ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅੱਜ ਸਵੇਰੇ ਤੜਕਸਾਰ 5 ਵਜੇ ਕੇਂਦਰੀ ਜਾਂਚ ਏਜੰਸੀਆਂ (ਇਨਕਮ ਟੈਕਸ ਅਤੇ ਈ.ਡੀ.) ਦੀਆਂ ਟੀਮਾਂ ਨੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਘਰ ਨੂੰ ਘੇਰੇ 'ਚ ਲੈ ਕੇ ਬਾਰੀਕੀ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰੋੜਾ ਦੇ ਘਰ ਤਿੰਨ ਦਿਨਾਂ (ਲਗਭਗ 62 ਘੰਟੇ) ਤੱਕ ਚੱਲੀ ਆਮਦਨ ਕਰ ਵਿਭਾਗ ਦੀ ਲੰਬੀ ਕਾਰਵਾਈ ਹੋ ਚੁੱਕੀ ਹੈ। ਉਸ ਸਮੇਂ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਸੀ ਕਿ ਇਹ ਛਾਪੇਮਾਰੀ ਸੀ.ਬੀ.ਆਈ. ਦੀ ਨਹੀਂ ਬਲਕਿ ਇਨਕਮ ਟੈਕਸ ਦੀ ਸੀ, ਜੋ ਕਿ ਉਨ੍ਹਾਂ ਦੇ ਬੇਟੇ ਦੇ ਪ੍ਰਾਪਰਟੀ ਦੇ ਕਾਰੋਬਾਰ ਨਾਲ ਸੰਬੰਧਿਤ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਜਾਂਚ ਦੌਰਾਨ ਟੀਮਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ ਸੀ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਅਸਤੀਫ਼ਾ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24