02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਤ ਸੀਚੇਵਾਲ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਬਣੇ

ਸੁਲਤਾਨਪੁਰ ਲੋਧੀ, 2 ਨਵੰਬਰ (ਥਿੰਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਬੁੱਢੇ ਦਰਿਆ...

Ad Position 21
No active advertisement
ਅਜੀਤ ਡੈਸਕ 02-11-2026

ਸੁਲਤਾਨਪੁਰ ਲੋਧੀ, 2 ਨਵੰਬਰ (ਥਿੰਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਰਾਜ ਸਭਾ ਮੈਂਬਰ ‘ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਣਾਇਆ ਗਿਆ ਹੈ। ਸੀਨੀਅਰ ਆਈ.ਏ.ਐਸ. ਅਧਿਕਾਰੀ ਘਣਸ਼ਿਆਮ ਥੋਰੀ ਨੂੰ ਉਪ ਮੁਖੀ ਬਣਾਇਆ ਗਿਆ ਹੈ। ਇਸ 11 ਮੈਂਬਰੀ ਕਮੇਟੀ ਵਿਚ ਵੱਖ-ਵੱਖ ਵਿਭਾਗ ਦੇ ਨੁੰਮਾਇਦੇ ਸ਼ਾਮਿਲ ਕੀਤੇ ਗਏ ਹਨ।

ਕਮੇਟੀ ਦੇ ਹੋਂਦ ਵਿਚ ਆਉਣ ਦੇ 15 ਦਿਨਾਂ ਬਾਅਦ ਰਿਪੋਰਟ ਦਿੱਤੀ ਜਾਣੀ ਹੈ ਕਿ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਕਿਵੇਂ ਪੱਕੇ ਤੌਰ ‘ਤੇ ਪ੍ਰਦੂਸ਼ਣ ਮੁਕਤ ਕਰਨਾ ਹੈ। ਇਸ ਕਮੇਟੀ ਦੀ ਜਲਦੀ ਮੀਟਿੰਗ ਸੱਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੀ 31 ਅਕਤੂਬਰ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ ਡੇਅਰੀਆਂ ਅਤੇ ਡਾਇੰਗਾਂ ਨਾਲ ਦੂਸ਼ਿਤ ਹੋ ਰਹੇ ਬੁੱਢੇ ਦਰਿਆ ਨੂੰ ਮੁੜ ਤੋਂ ਪੁਰਾਤਨ ਸਰੂਪ ਵਿੱਚ ਲਿਆਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਕਮੇਟੀ ਵਿਚ ਡੇਅਰੀਆਂ ਅਤੇ ਇੰਡਸਟਰੀ ਦੇ ਪ੍ਰਤੀਨਿਧ ਵੀ ਹੋਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਲੁਧਿਆਣਾ, ਪੀਪੀਸੀਬੀ, ਪੰਜਾਬ ਪੁਲਿਸ, ਨਗਰ ਨਿਗਮ ਲੁਧਿਆਣਾ ਅਤੇ ਡਰੇਨਜ਼ ਵਿਭਾਗ ਦੇ ਪ੍ਰਤੀਨਿਧੀ ਵੀ ਬਤੌਰ ਮੈਂਬਰ ਹੋਣਗੇ। ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਇਕੋ ਇਕ ਮਕਸਦ ਹੈ ਕਿ ਬੁੱਢਾ ਦਰਿਆ ਸਾਫ਼ ਵਗਣਾ ਚਾਹੀਦਾ ਹੈ, ਕਿਉਂਕਿ ਸਤਲੁਜ ਦਰਿਆ ਦਾ ਪਾਣੀ ਹਰੀਕੇ ਪੱਤਣ ਤੋਂ ਦੋ ਨਹਿਰਾਂ ਰਾਹੀ ਮਾਲਵੇ ‘ਤੇ ਰਾਜਸਥਾਨ ਨੂੰ ਜਾਂਦਾ ਹੈ। ਇੰਨ੍ਹਾਂ ਨਹਿਰਾਂ ਰਾਹੀ ਦੂਸ਼ਿਤ ਪਾਣੀ ਕਾਰਨ ਮਾਲਵੇ ਤੇ ਰਾਜਸਥਾਨ ਦੇ ਲੋਕ ਕੈਂਸਰ ਸਮੇਤ ਹੋਰ ਭਿਆਨਕ ਬੀਮਾਰੀਆਂ ਤੋਂ ਪੀੜਤ ਹੋ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ ਅਗਲੀ ਖ਼ਬਰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸਿਆ ਪਰਾਲੀ ਨਾਲ ਲੱਦਿਆ ਕੈਂਟਰ, ਡਰਾਈਵਰ ਦੀ ਹਾਲਤ ਗੰਭੀਰ
Ad Position 24