02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰਮੀਤ ਸਿੰਘ ਖੁੱਡੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ਼ਾਮ ਵੇਲੇ....

Ad Position 21
No active advertisement
ਅਜੀਤ ਡੈਸਕ 02-11-2026

ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ਼ਾਮ ਵੇਲੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਸ. ਖੁੱਡੀਆਂ ਨੇ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ ਤੇ ਹੋਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਦੀ ਮੌਤ ਨਾਲ ਸਮਾਜ ਨੂੰ ਘਾਟਾ ਪਿਆ ਹੈ।

ਝੋਟਾ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪਰਿਵਾਰ ਤੇ ਐਕਸ਼ਨ ਕਮੇਟੀ ਦੇ ਸੱਦੇ ਮੁਤਾਬਿਕ ਜਲਦ ਹੀ ਕੈਬਨਿਟ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਟਿੱਪਰ ਦੀ ਲਪੇਟ ’ਚ ਆਉਣ ਕਾਰਨ ਸੜਕ ਡਿਵਾਇਡਰ ’ਤੇ ਪੇਂਟ ਕਰ ਰਹੇ ਤਿੰਨ ਕਾਰੀਗਿਰ ਹੋਏ ਗੰਭੀਰ ਜਖ਼ਮੀ ਅਗਲੀ ਖ਼ਬਰ Surjit Hockey Stadium ਪਹੁੰਚੇ CM Mann, ਭਾਰਤ ਤੇ ਕੋਰੀਆ ਦਾ ਦੇਖਣਗੇ ਮੈਚ
Ad Position 24