02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ

ਜਲੰਧਰ, 2 ਨਵੰਬਰ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ...

Ad Position 21
No active advertisement
ਅਜੀਤ ਡੈਸਕ 02-11-2026

ਜਲੰਧਰ, 2 ਨਵੰਬਰ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ। ਅੱਜ ਭਾਰਤ ਅਤੇ ਕੋਰੀਆ ਵਿਚਕਾਰ ਮੈਚ ਖੇਡਿਆ ਗਿਆ ਅਤੇ ਭਾਰਤ ਨੇ 8-0 ਦੇ ਫ਼ਰਕ ਦੇ ਨਾਲ ਕੋਰੀਆ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ। 

ਭਾਰਤੀ ਹਾਕੀ ਟੀਮ ਨੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਖੇਡੇ ਗਏ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 8-0 ਦੇ ਵੱਡੇ ਫਰਕ ਨਾਲ ਹਰਾ ਕੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਲੀਗ ਗੇੜ ਵਿਚ ਸਿਖਰਲਾ ਸਥਾਨ ਹਾਸਲ ਕੀਤਾ।

ਭਾਰਤ ਵਲੋਂ ਦਿਲਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਗੋਲ ਕੀਤੇ। ਇਸ ਤੋਂ ਇਲਾਵਾ ਕਪਤਾਨ ਹਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਸ਼ਿਲਾਨੰਦ ਲਾਕੜਾ, ਸੰਜੇ ਅਤੇ ਅੰਗਦ ਬੀਰ ਸਿੰਘ ਨੇ ਇਕ-ਇਕ ਗੋਲ ਕਰਕੇ ਟੀਮ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ।

ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡ ਦੇ ਸਾਬਕਾ ਦਿੱਗਜ ਡਰੈਗ ਫਲਿੱਕਰ ਫਲੋਰਿਸ ਜਾਨ ਬੋਵੇਲੈਂਡਰ ਨੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।

ਲੀਗ ਗੇੜ ਦੇ ਅੰਕ ਸੂਚੀ ਵਿਚ ਭਾਰਤ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਾਪਾਨ 10 ਅੰਕਾਂ ਨਾਲ ਦੂਜੇ ਅਤੇ ਮਲੇਸ਼ੀਆ 9 ਅੰਕਾਂ ਨਾਲ ਤੀਜੇ ਸਥਾਨ ’ਤੇ ਰਿਹਾ। ਦੱਖਣੀ ਕੋਰੀਆ ਦੀ ਟੀਮ 6 ਅੰਕਾਂ ਨਾਲ ਚੌਥੇ ਸਥਾਨ ’ਤੇ ਰਹੀ।

 

Ad Position 22
No active advertisement
ਅਗਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਇਕ ਹੋਰ ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜੇ
Ad Position 24