03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁੰਦਰ ਸ਼ਾਮ ਅਰੋੜਾ ਘਰ ਈ.ਡੀ. ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਨਵੰਬਰ- ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ 'ਤੇ ਈ.ਡੀ. ਦੀ ਟੀਮ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 03-11-2026
ਹੁਸ਼ਿਆਰਪੁਰ, 3 ਨਵੰਬਰ- ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ 'ਤੇ ਈ.ਡੀ. ਦੀ ਟੀਮ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਹੈ। ਬੀਤੇ ਕੱਲ੍ਹ ਸਵੇਰੇ ਤੜਕੇ ਸ਼ੁਰੂ ਹੋਈ ਇਸ ਕਾਰਵਾਈ ਨੂੰ 28 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਅਤੇ ਈ.ਡੀ. ਦੇ ਅਧਿਕਾਰੀ ਅਜੇ ਵੀ ਘਰ ਦੇ ਅੰਦਰ ਮੌਜੂਦ ਹਨ ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ।  
 
ਸਿਆਸੀ ਹਲਕਿਆਂ ਵਿਚ ਇਸ ਛਾਪੇਮਾਰੀ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਜੇਕਰ ਜਾਂਚ ਦੌਰਾਨ ਈ.ਡੀ. ਨੂੰ ਕੋਈ ਸ਼ੱਕੀ ਦਸਤਾਵੇਜ਼ ਜਾਂ ਬੇਨਿਯਮੀ ਦੇ ਸਬੂਤ ਮਿਲਦੇ ਹਨ, ਤਾਂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦੂਜੇ ਪਾਸੇ ਜੇਕਰ ਟੀਮ ਨੂੰ ਕੁਝ ਵੀ ਬਰਾਮਦ ਨਹੀਂ ਹੁੰਦਾ ਤਾਂ ਇਸ ਨਾਲ ਅਰੋੜਾ ਦੇ ਪੱਖ ਨੂੰ ਮਜ਼ਬੂਤੀ ਮਿਲੇਗੀ, ਕਿਉਂਕਿ ਉਨ੍ਹਾਂ ਦੇ ਸਮਰਥਕਾਂ ਦਾ ਦੋਸ਼ ਹੈ ਕਿ ਇਹ ਕਾਰਵਾਈ ਵਿਰੋਧੀ ਧਿਰਾਂ ਵਲੋਂ ਬਦਲਾਖੋਰੀ ਦੀ ਰਾਜਨੀਤੀ ਤਹਿਤ ਕਰਵਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ
Ad Position 24