03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ੱਕੀ ਹਾਲਾਤ ਚ ਨੌਜਵਾਨ ਲੜਕੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਹਰਚਰਨ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਲੜਕੀ...

Ad Position 21
No active advertisement
ਅਜੀਤ ਡੈਸਕ 03-11-2026

ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਹਰਚਰਨ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਲੜਕੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਸ਼ਨਾਖਤ ਰੈਨਾ ਧੀਰ ਵਜੋਂ ਕੀਤੀ ਗਈ ਹੈ ਉਸਦੀ ਉਮਰ 23 ਸਾਲ ਦੇ ਕਰੀਬ ਸੀ । ਦੇਰ ਰਾਤ ਲੜਕੀ ਦੇ ਘਰ ਦੇ ਬਾਹਰ ਉਸਦੇ ਪਰਿਵਾਰਿਕ ਮੈਂਬਰਾਂ ਵਲੋਂ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ 'ਤੇ ਗੋਲੀਆਂ ਵੀ ਚਲਾਈਆਂ ਗਈਆਂ। ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਲੜਕਾ ਉਨ੍ਹਾਂ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਸੀ ਅਤੇ ਜਿਸ ਤੋਂ ਦੁਖੀ ਹੋ ਕੇ ਉਸਨੇ ਖੁਦਕੁਸ਼ੀ ਕੀਤੀ ਹੈ।ਦੂਜੇ ਪਾਸੇ ਨੌਜਵਾਨ ਲੜਕੇ ਜਿਸ ਤੇ ਹਮਲਾ ਹੋਇਆ ਹੈ, ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਸਦੇ ਲੜਕੀ ਨਾਲ ਸੰਬੰਧ ਚੱਲੇ ਆ ਰਹੇ ਸਨ ਅਤੇ ਲੜਕੀ ਨੇ ਉਸਦੇ ਜਨਮ ਦਿਨ ਦੇ ਸੰਬੰਧੀ ਹੀ ਉਸ ਨੂੰ ਦੇਰ ਰਾਤ ਆਪਣੇ ਘਰ ਦੇ ਬਾਹਰ ਬੁਲਾਇਆ ਸੀ ਕਿ ਉਸ ਦੇ ਭਰਾਵਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਤੇ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਉਪਰੰਤ ਜਿਹੜੇ ਵੀ ਤੱਤ ਸਾਹਮਣੇ ਆਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਤੇ ਮਨਘੜਤ - ਅਮਨ ਅਰੋੜਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਪੁਣੇ ਮੈਟਰੋ ਲਾਈਨ 3 ਨੂੰ ਦਿਖਾਈ ਹਰੀ ਝੰਡੀ
Ad Position 24