03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੀਵਾਲੀ ਦੇ ਮੱਦੇਨਜ਼ਰ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵਲੋਂ ਬਾਜ਼ਾਰਾਂ ਦਾ ਦੌਰਾ, ਪਟਾਕਾ ਵਿਕਰੇਤਾਵਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਨਵੰਬਰ (ਕਪਿਲ ਕੰਧਾਰੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਜਾਨ-ਮਾਲ ਦੀ...

Ad Position 21
No active advertisement
ਅਜੀਤ ਡੈਸਕ 03-11-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਨਵੰਬਰ (ਕਪਿਲ ਕੰਧਾਰੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅੱਜ ਸਥਾਨਕ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ. ਹਰਦੀਪ ਸਿੰਘ ਅਤੇ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਨੇ ਪਟਾਕਾ ਵਿਕਰੇਤਾਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਅਧਿਕਾਰੀਆਂ ਨੇ ਪਟਾਕਾ ਵਿਕਰੇਤਾਵਾਂ ਅਤੇ ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਕਿ ਉਹ ਪਟਾਕੇ ਵੇਚਣ ਲਈ ਲਾਜ਼ਮੀ ਆਰਜ਼ੀ ਲਾਇਸੈਂਸ ਜ਼ਰੂਰ ਪ੍ਰਾਪਤ ਕਰਨ ਅਤੇ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਿਤ ਕੀਤੀ ਗਈ ਥਾਂ ’ਤੇ ਹੀ ਪਟਾਕਿਆਂ ਦੀ ਵਿਕਰੀ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਮੁੱਖ ਬਾਜ਼ਾਰ ਜਾਂ ਸ਼ਹਿਰ ਦੇ ਹੋਰ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦੀ ਵਿਕਰੀ ਨਾ ਕਰੇ।

ਅਧਿਕਾਰੀਆਂ ਨੇ ਪਟਾਕਾ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵੀ ਵਿਅਕਤੀ ਪ੍ਰਸ਼ਾਸਨ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ ਸਮੇਤ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਸ਼ੇਰੋਂ ਨੂੰ 17 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਪੀਜੀਆਈ ਚੰਡੀਗੜ੍ਹ ਵਿਖੇ ਦਲਜੀਤ ਸਿੰਘ ਦਾ ਕੀਤਾ ਜਾਵੇਗਾ ਪੋਸਟਮਾਰਟਮ
Ad Position 24