03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਂਗਰਸ ਦੀ ਇਨਸਾਫ਼ ਰੈਲੀ ਤੋਂ ਪਹਿਲਾਂ ਮੈਡਮ ਜਸਇੰਦਰ ਸੇਖੋਂ ਨੇ ਚੁੱਕੇ ਸਵਾਲ

ਸੰਗਰੂਰ, 3 ਨਵੰਬਰ (ਧੀਰਜ ਪਸੋਰੀਆ)–ਸੰਗਰੂਰ ਨੇੜਲੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਹੋਣ ਜਾ ਰਹੀ ਕਾਂਗਰਸ ਦੀ ਇਨਸਾਫ਼ ਰੈਲੀ ਤੋਂ ਪਹਿਲਾਂ ਸਮਾਜ ਚਿੰਤਕ ਮੈਡਮ ਜਸਇੰਦਰ ਸੇਖੋਂ ਨੇ ਕਾਂਗਰਸ ਦੀ ਪਿਛਲੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇਨਸਾਫ਼ ਦਿਵਾਉਣ ਦੀਆਂ ਗੱਲਾਂ ਕਰਨ ਵਾਲੀ ਕਾਂਗਰਸ ਦੇ ਰਾਜ ਦੌਰਾਨ ਸੰਗਰੂਰ ਦੇ ਲੋਕਾਂ ਨੂੰ ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ....

Ad Position 21
No active advertisement
ਅਜੀਤ ਡੈਸਕ 03-11-2026

ਕਾਂਗਰਸ ਦੇ ਪੰਜ ਸਾਲਾਂ ਦੇ ਰਾਜ ਦੌਰਾਨ ਸੰਗਰੂਰ ਦਾ ਹੋਇਆ ਵਿਨਾਸ਼ : ਸੇਖੋਂ
ਸੰਗਰੂਰ, 3 ਨਵੰਬਰ (ਧੀਰਜ ਪਸੋਰੀਆ)–ਸੰਗਰੂਰ ਨੇੜਲੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਹੋਣ ਜਾ ਰਹੀ ਕਾਂਗਰਸ ਦੀ ਇਨਸਾਫ਼ ਰੈਲੀ ਤੋਂ ਪਹਿਲਾਂ ਸਮਾਜ ਚਿੰਤਕ ਮੈਡਮ ਜਸਇੰਦਰ ਸੇਖੋਂ ਨੇ ਕਾਂਗਰਸ ਦੀ ਪਿਛਲੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇਨਸਾਫ਼ ਦਿਵਾਉਣ ਦੀਆਂ ਗੱਲਾਂ ਕਰਨ ਵਾਲੀ ਕਾਂਗਰਸ ਦੇ ਰਾਜ ਦੌਰਾਨ ਸੰਗਰੂਰ ਦੇ ਲੋਕਾਂ ਨੂੰ ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ ਸੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਰੈਲੀ ਵਿਚ ਸ਼ਾਮਲ ਹੋਣ ਵਾਲੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਈਮੇਲ ਰਾਹੀਂ ਭੇਜੇ ਸੰਦੇਸ਼ ਵਿਚ ਮੈਡਮ ਸੇਖੋਂ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਸਾਲ 2018 ਤੋਂ ਕਥਿਤ ਨਾਜਾਇਜ਼ ਉਸਾਰੀਆਂ, ਦਰੱਖਤਾਂ ਦੀ ਕਟਾਈ ਅਤੇ ਸੀਮੈਂਟ ਪਲਾਂਟ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੁਤਾਬਕ ਇਨਸਾਫ਼ ਹਾਸਲ ਕਰਨ ਲਈ ਉਨ੍ਹਾਂ ਨੂੰ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਉਣਾ ਪਿਆ, ਜਿਸ ਸਦਕਾ ਸੰਗਰੂਰ ਦੇ ਵਾਤਾਵਰਣ ਨੂੰ ਬਚਾਉਣ ਵਿਚ ਮਦਦ ਮਿਲੀ।

ਮੈਡਮ ਸੇਖੋਂ ਨੇ ਸਾਲ 2017 ਤੋਂ 2022 ਤੱਕ ਸੰਗਰੂਰ ਵਿਚ ਹੋਏ ਵਿਕਾਸ ਕਾਰਜਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੰਜ ਸਾਲਾਂ ਦੇ ਰਾਜ ਦੌਰਾਨ ਸੰਗਰੂਰ ਦਾ ਵਿਕਾਸ ਹੋਣ ਦੀ ਬਜਾਏ ਵਿਨਾਸ਼ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਜੈ ਇੰਦਰ ਸਿੰਗਲਾ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਦੇ ਹਨ ਤਾਂ ਉਹ ਸੰਗਰੂਰ ਦੇ ਸਮਾਜ ਚਿੰਤਕਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਜਾ ਕੇ ਉਨ੍ਹਾਂ ਦੇ ਵਿਰੋਧ ਵਿਚ ਪ੍ਰਚਾਰ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਕੈਲੀਫੋਰਨੀਆ ਦੀਆਂ ਵੋਟਾਂ ਰੱਦ ਕਰਵਾਉਣ ਦੀ ਟਰੰਪ ਦੀ ਕੋਸ਼ਿਸ਼ ਨਾਕਾਮ, ਸੁਪਰੀਮ ਕੋਰਟ ਨੇ ਖਾਰਜ ਕੀਤੀ ਅਪੀਲ ਅਗਲੀ ਖ਼ਬਰ ਅਮਰੀਕਾ ਦੇ ਡੈਲਸ ’ਚ ਹੈਲੋਵੀਨ ਦੀ ਰਾਤ ਖੂਨੀ ਵਾਰਦਾਤਾਂ, ਗੋਲੀਬਾਰੀ ਦੀਆਂ 3 ਘਟਨਾਵਾਂ ’ਚ 4 ਮੌਤਾਂ, 15 ਜ਼ਖਮੀ
Ad Position 24