03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਕਾਂਗਰਸ ’ਚ ਅਨੁਸ਼ਾਸਨਹੀਣਤਾ ’ਤੇ ਵੱਡੀ ਕਾਰਵਾਈ, ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ –ਪੰਜਾਬ ਕਾਂਗਰਸ ਵਿਚ ਅਨੁਸ਼ਾਸਨਹੀਣਤਾ ਦੇ ਮਾਮਲੇ ਨੂੰ ਲੈ ਕੇ ਪਾਰਟੀ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਤੋਂ ਤਿੰਨ ਦਿਨਾਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ...

Ad Position 21
No active advertisement
ਅਜੀਤ ਡੈਸਕ 03-11-2026

ਤਿੰਨ ਦਿਨਾਂ ਅੰਦਰ ਮੰਗਿਆ ਜਵਾਬ, ਰਣਜੀਤ ਸਿੰਘ ਤਰਖਾਣਮਾਜਰਾ ਨਾਲ ਬਦਸਲੂਕੀ ਤੇ ਗਾਲੀ-ਗਲੋਚ ਦੇ ਲੱਗੇ ਇਲਜ਼ਾਮ
ਚੰਡੀਗੜ੍ਹ –ਪੰਜਾਬ ਕਾਂਗਰਸ ਵਿਚ ਅਨੁਸ਼ਾਸਨਹੀਣਤਾ ਦੇ ਮਾਮਲੇ ਨੂੰ ਲੈ ਕੇ ਪਾਰਟੀ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਤੋਂ ਤਿੰਨ ਦਿਨਾਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ, ਬਰਿੰਦਰ ਸਿੰਘ ਢਿੱਲੋਂ ’ਤੇ ਰਣਜੀਤ ਸਿੰਘ ਤਰਖਾਣਮਾਜਰਾ ਨਾਲ ਕਥਿਤ ਤੌਰ ’ਤੇ ਬਦਸਲੂਕੀ ਕਰਨ ਅਤੇ ਕਾਂਗਰਸ ਭਵਨ ਵਿੱਚ ਗਾਲੀ-ਗਲੋਚ ਕਰਨ ਦੇ ਦੋਸ਼ ਲੱਗੇ ਹਨ।

ਇਹ ਕਾਰਨ ਦੱਸੋ ਨੋਟਿਸ ਪਾਰਟੀ ਆਗੂ ਅਵਤਾਰ ਹੈਨਰੀ ਵਲੋਂ ਜਾਰੀ ਕੀਤਾ ਗਿਆ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਬਰਿੰਦਰ ਸਿੰਘ ਢਿੱਲੋਂ ਦੇ ਜਵਾਬ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਪਾਰਟੀ ਵਲੋਂ ਲਗਾਏ ਗਏ ਦੋਸ਼ਾਂ ਸਬੰਧੀ ਆਪਣਾ ਕੀ ਪੱਖ ਰੱਖਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 42 ਘੰਟਿਆਂ ਬਾਅਦ ਈ.ਡੀ. ਦੀ ਰੇਡ ਖ਼ਤਮ ਅਗਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ ਨੂੰ ਤੰਗ ਕਰਨ ਦੇ ਵਿਰੋਧ ’ਚ ਉਗਰਾਹਾਂ ਜਥੇਬੰਦੀ ਵਲੋਂ ਕੇਂਦਰੀ ਟੀਮ ਦਾ ਘਿਰਾਓ
Ad Position 24