03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂਹਰਸਹਾਏ ਦੇ ਰੇਲਵੇ ਪਾਰਕ ’ਚੋਂ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ

ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)–ਗੁਰੂਹਰਸਹਾਏ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦਾਣਾ ਮੰਡੀ ਦੇ ਨੇੜੇ ਸਥਿਤ ਛੋਟੇ ਰੇਲਵੇ ਪਾਰਕ ਵਿਚੋਂ ਇਕ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿਚ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਿਤ ਕੀਤਾ ....

Ad Position 21
No active advertisement
ਅਜੀਤ ਡੈਸਕ 03-11-2026

ਦਾਣਾ ਮੰਡੀ ਨੇੜੇ ਮਿਲੀ ਲਾਸ਼, ਪੁਲਿਸ ਨੇ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ; ਮੌਤ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)–ਗੁਰੂਹਰਸਹਾਏ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦਾਣਾ ਮੰਡੀ ਦੇ ਨੇੜੇ ਸਥਿਤ ਛੋਟੇ ਰੇਲਵੇ ਪਾਰਕ ਵਿਚੋਂ ਇਕ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿਚ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਣ ’ਤੇ ਪੁਲਿਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ।

ਪੁਲਿਸ ਵਲੋਂ ਨੌਜਵਾਨ ਦੀ ਪਛਾਣ ਕਰਨ ਦੇ ਨਾਲ-ਨਾਲ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਨੌਜਵਾਨ ਦੀ ਮੌਤ ਕਿਹੜੇ ਹਾਲਾਤਾਂ ਵਿਚ ਹੋਈ ਅਤੇ ਉਹ ਰੇਲਵੇ ਪਾਰਕ ਵਿਚ ਕਿਵੇਂ ਪਹੁੰਚਿਆ।

ਘਟਨਾ ਤੋਂ ਬਾਅਦ ਇਲਾਕੇ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਪਰ ਪੁਲਿਸ ਵਲੋਂ ਮੌਤ ਦੇ ਅਸਲ ਕਾਰਨਾਂ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

ਫਿਲਹਾਲ ਇਸ ਘਟਨਾ ਕਾਰਨ ਸ਼ਹਿਰ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ’ਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸੈਮੀਫਾਈਨਲ ਅੱਜ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਦੇ ਵਿਆਹ ਦੀ ਰਿਸੈਪਸ਼ਨ ’ਚ ਪਹੁੰਚੇ PM ਮੋਦੀ
Ad Position 24