03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਸਿਰਫ਼ ‘ਮੌਕ ਸੰਸਦ’ ’ਚ ਹੀ ਪ੍ਰਧਾਨ ਮੰਤਰੀ ਬਣ ਸਕਦੇ ਹਨ- ਹੇਮੰਤਾ

ਗੁਹਾਟੀ, 3 ਨਵੰਬਰ (ਪੀ.ਟੀ.ਆਈ.)- ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਸਿਰਫ਼ ਇੱਕ ‘ਮੌਕ ਸੰਸਦ’ ਵਿਚ ਹੀ ਪ੍ਰਧਾਨ ਮੰਤਰੀ ਬਣ ਸਕਦੇ ਹਨ, ਜਦਕਿ ਅਸਲ ਸੰਸਦ ਵਿਚ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਰਹਿਣਗੇ। ਇੱਥੇ ਭਾਜਪਾ ਦੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਮਾ ਨੇ ਕਿਹਾ ਕਿ ...

Ad Position 21
No active advertisement
ਅਜੀਤ ਡੈਸਕ 04-11-2026

ਗੁਹਾਟੀ, 3 ਨਵੰਬਰ (ਪੀ.ਟੀ.ਆਈ.)- ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਸਿਰਫ਼ ਇੱਕ ‘ਮੌਕ ਸੰਸਦ’ ਵਿਚ ਹੀ ਪ੍ਰਧਾਨ ਮੰਤਰੀ ਬਣ ਸਕਦੇ ਹਨ, ਜਦਕਿ ਅਸਲ ਸੰਸਦ ਵਿਚ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਰਹਿਣਗੇ।

ਇੱਥੇ ਭਾਜਪਾ ਦੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮਾਂ ਸੋਨੀਆ ਗਾਂਧੀ ਬਹੁਤ ਜ਼ਿਆਦਾ ਚਾਹੁੰਦੀ ਸੀ ਕਿ ਉਹ ਪ੍ਰਧਾਨ ਮੰਤਰੀ ਬਣਨ ਅਤੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਜਦੋਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੋ ਗਈਆਂ, ਤਾਂ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ ਦੇ ਸਾਹਮਣੇ ਵਾਲੇ ਮੈਦਾਨ ਨੂੰ ਇੱਕ ‘ਮੌਕ ਸੰਸਦ’ ਵਜੋਂ ਵਰਤਿਆ ਗਿਆ ਤਾਂ ਜੋ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਇਆ ਜਾ ਸਕੇ।’ ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਹਾਲਾਤ ਅਜਿਹੇ ਹਨ ਕਿ ਰਾਹੁਲ ਗਾਂਧੀ ‘ਮੌਕ ਸੰਸਦ’ ਵਿਚ ਪ੍ਰਧਾਨ ਮੰਤਰੀ ਹੋਣਗੇ ਅਤੇ ਅਸਲ ਸੰਸਦ ਵਿਚ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਨੇੜੇ ਅਗਵਾ ਕੀਤੀ ਕਿਸ਼ਤੀ ਨੂੰ ਬਚਾਇਆ ਅਗਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ’ਚ ਪੰਜਾਬੀ ਪੁਲਿਸ ਅਧਿਕਾਰੀ ਨੂੰ ਮਿਲਿਆ ਅਹਿਮ ਅਹੁਦਾ
Ad Position 24