04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ, 7 ਸਾਲ ਪੁਰਾਣਾ ਕੌਮੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 3 ਨਵੰਬਰ (ਰੇਸ਼ਮ ਸਿੰਘ)-ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ ...

Ad Position 21
No active advertisement
ਅਜੀਤ ਡੈਸਕ 04-11-2026

ਅੰਮ੍ਰਿਤਸਰ, 3 ਨਵੰਬਰ (ਰੇਸ਼ਮ ਸਿੰਘ)-ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਸਬ-ਜੂਨੀਅਰ ਲੜਕੀਆਂ ਦੀ ਟੀਮ ਨੇ ਟੀਮ ਸਪ੍ਰਿੰਟ ਮੁਕਾਬਲੇ ਵਿਚ 1 ਮਿੰਟ 16 ਸੈਕਿੰਡ ਦਾ ਸਮਾਂ ਦਰਜ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜੇਤੂ ਟੀਮ ਵਿਚ ਪ੍ਰੀਤੀ ਸ਼ਾਹ, ਗੁਨਤਾਸ ਸੰਧੂ, ਜਪਨੀਤ ਕੌਰ ਅਤੇ ਪਲਕਪ੍ਰੀਤ ਕੌਰ ਸ਼ਾਮਲ ਸਨ। ਇਸ ਜਿੱਤ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 2 ਖਿਡਾਰਨਾਂ ਜਪਨੀਤ ਕੌਰ ਅਤੇ ਪਲਕਪ੍ਰੀਤ ਕੌਰ ਦੀ ਸ਼ਮੂਲੀਅਤ ਨੇ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਦਾ ਮਾਣ ਵੀ ਵਧਾਇਆ ਹੈ।

ਜਪਨੀਤ ਕੌਰ ਪਿਤਾ ਜਗਦੀਪ ਸਿੰਘ ਅਤੇ ਮਾਤਾ ਸੁਖਜਿੰਦਰ ਕੌਰ ਦੀ ਧੀ ਹੈ, ਜਦਕਿ ਪਲਕਪ੍ਰੀਤ ਕੌਰ, ਪਿਤਾ ਬਲਜਿੰਦਰ ਸਿੰਘ ਅਤੇ ਮਾਤਾ ਹਰਪ੍ਰੀਤ ਕੌਰ ਦੀ ਧੀ ਹੈ। ਟੀਮ ਦੀ ਸਾਥੀ ਖਿਡਾਰਨ ਲੁਧਿਆਣਾ ਦੀ ਪ੍ਰੀਤੀ ਸ਼ਾਹ ਪਿਤਾ ਗਣੇਸ਼ ਸ਼ਾਹ ਅਤੇ ਮਾਤਾ ਰੇਣੂ ਦੇਵੀ ਦੀ ਧੀ ਹੈ, ਜਦਕਿ ਪਟਿਆਲਾ ਦੀ ਗੁਨਤਾਸ ਸੰਧੂ, ਪਿਤਾ ਗੁਰਮੀਤ ਸਿੰਘ ਅਤੇ ਮਾਤਾ ਪੂਨਮਦੀਪ ਕੌਰ ਦੀ ਧੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਚੈਂਪੀਅਨ ਪਹਿਲਵਾਨ ਮਨੀਸ਼ਾ ਭਾਨਵਾਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਰੀ ਦੀ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣੀ ਸੁਹਾਨਾ ਗਿੱਲ
Ad Position 24