ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਲਾਜ਼ਮਾਂ ਲਈ 3 ਫ਼ੀਸਦੀ ਡੀ.ਏ. ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ ਤੇ ਕਿਹਾ ਕਿ ਇਹ ਕਿਸ਼ਤ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਇਸ ਨਾਲ 8 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕ ਪੱਖੀ ਹੈ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਹਮੇਸ਼ਾ ਸਰਕਾਰ ਦੇ ਰਾਹ ਖੁੱਲ੍ਹੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੇ ਡੀ.ਏ. ਵਿਚ ਕੁੱਲ 11% ਵਾਧਾ ਹੋਇਆ ਹੈ ਤੇ ਇਹ ਵੱਧ ਕੇ 53 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 3,988 ਕਰੋੜ ਰੁਪਏ ਕਰਮਚਾਰੀਆਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾਣਗੇ।