04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐਲ.ਪੀ.ਯੂ. ਮਾਮਲੇ ਦੀ ਜਾਂਚ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ 72 ਘੰਟਿਆਂ ਅੰਦਰ ਕੇਂਦਰ ਨੂੰ ਰਿਪੋਰਟ ਸੌਂਪਣ ਦੇ ਹੁਕਮ

ਚੰਡੀਗੜ੍ਹ, 4 ਨਵੰਬਰ (ਪ੍ਰੋ ਅਵਤਾਰ ਸਿੰਘ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨਾਲ ਸੰਬੰਧਿਤ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 04-11-2026

ਚੰਡੀਗੜ੍ਹ, 4 ਨਵੰਬਰ (ਪ੍ਰੋ ਅਵਤਾਰ ਸਿੰਘ) -  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨਾਲ ਸੰਬੰਧਿਤ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਮਾਮਲੇ ਨਾਲ ਸੰਬੰਧਿਤ ਰਿਪੋਰਟ 72 ਘੰਟਿਆਂ ਦੇ ਅੰਦਰ ਕੇਂਦਰ ਸਰਕਾਰ ਨੂੰ ਸੌਂਪੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬਾ ਸਰਕਾਰ ਤੋਂ ਰਿਪੋਰਟ ਮਿਲਣ ਦੇ ਸੱਤ ਦਿਨਾਂ ਦੇ ਅੰਦਰ ਇਹ ਫ਼ੈਸਲਾ ਲਿਆ ਜਾਵੇ ਕਿ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਸੌਂਪੀ ਜਾਣੀ ਚਾਹੀਦੀ ਹੈ ਜਾਂ ਨਹੀਂ।

ਇਹ ਜਨਹਿੱਤ ਪਟੀਸ਼ਨ ਐਲ.ਪੀ.ਯੂ. ਦੇ ਵਿਦਿਆਰਥੀ ਰਵੀ ਰਾਜ ਵਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਯੂਨੀਵਰਸਿਟੀ ਨਾਲ ਸਬੰਧਤ ਘਟਨਾ ਦੀ ਨਿਰਪੱਖ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਧਾਰਾ 66 ਐੱਫ ਲਗਾਉਣ ਦੇ ਕਾਨੂੰਨੀ ਪਹਿਲੂ ’ਤੇ ਅਦਾਲਤ ਦੀ ਨਜ਼ਰ

ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਦੇ ਧਿਆਨ ਵਿਚ ਆਇਆ ਕਿ ਪੰਜਾਬ ਪੁਲਿਸ ਵਲੋਂ ਇਸ ਮਾਮਲੇ ਵਿਚ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਐੱਫ ਲਗਾਈ ਗਈ ਹੈ। ਇਹ ਧਾਰਾ ਸਾਈਬਰ ਅੱਤਵਾਦ ਨਾਲ ਸੰਬੰਧਿਤ ਅਪਰਾਧਾਂ ਲਈ ਹੈ, ਜਿਸ ਵਿਚ ਸਰਹੱਦ ਪਾਰ ਸਾਈਬਰ ਗਤੀਵਿਧੀਆਂ ਨਾਲ ਜੁੜੇ ਪਹਿਲੂ ਵੀ ਸ਼ਾਮਿਲ ਹੋ ਸਕਦੇ ਹਨ।

ਅਦਾਲਤ ਨੇ ਇਸ ਕਾਨੂੰਨੀ ਪਹਿਲੂ ਨੂੰ ਅਹਿਮ ਮੰਨਿਆ, ਕਿਉਂਕਿ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਐੱਫ ਤਹਿਤ ਆਉਣ ਵਾਲਾ ਅਪਰਾਧ ਕੌਮੀ ਜਾਂਚ ਏਜੰਸੀ ਐਕਟ ਦੇ ਤਹਿਤ ਅਨੁਸੂਚਿਤ ਅਪਰਾਧਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਹੈ। ਇਸੇ ਪਹਿਲੂ ਨੂੰ ਧਿਆਨ ਵਿਚ ਰੱਖਦਿਆਂ ਅਦਾਲਤ ਨੇ ਕੇਂਦਰ ਸਰਕਾਰ ਨੂੰ ਐੱਨ.ਆਈ.ਏ. ਜਾਂਚ ਬਾਰੇ ਨਿਰਧਾਰਤ ਸਮੇਂ ਅੰਦਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਸ਼ੁਰੂ ਅਗਲੀ ਖ਼ਬਰ ਕਾਂਗਰਸ ਨੇ ਮੇਰੇ ਵਰਗੇ ਬੰਦੇ ਨੂੰ ਦਿਵਾਈ ਪਛਾਣ- ਰਾਜਾ ਵੜਿੰਗ
Ad Position 24