04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦੀ ਤਾਜਪੋਸ਼ੀ

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ...

Ad Position 21
No active advertisement
ਅਜੀਤ ਡੈਸਕ 04-11-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 4 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕਰਨ ਦੀ ਲੜੀ ਤਹਿਤ ਗੁਰੂਹਰਸਹਾਏ ਮਾਰਕੀਟ ਕਮੇਟੀ ਦੀ ਚੇਅਰਮੈਨੀ ਦੀ ਜ਼ਿੰਮੇਵਾਰੀ ਸੁਰਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਨਵ-ਨਿਯੁਕਤ ਚੇਅਰਮੈਨ ਦੀ ਤਾਜਪੋਸ਼ੀ ਸਬੰਧੀ ਸਮਾਗਮ ਅੱਜ ਮਾਰਕੀਟ ਕਮੇਟੀ ਦਫ਼ਤਰ ਵਿਖੇ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਉਨ੍ਹਾਂ ਵਲੋਂ ਸੁਰਜੀਤ ਸਿੰਘ ਭੁੱਲਰ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾ ਕੇ ਤਾਜਪੋਸ਼ੀ ਦੀ ਰਸਮ ਅਦਾ ਕੀਤੀ ਗਈ। ਸਮਾਗਮ ਵਿਚ ਬੀ.ਸੀ. ਵਿੰਗ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਘਾਂਗਾ, ਗੁਰਪ੍ਰੀਤ ਸਿੰਘ ਸੇਖੋਂ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਆਗੂਆਂ ਵਲੋਂ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਬੇਹੱਦ ਅਹਿਮ ਹੁੰਦੀ ਹੈ। ਇਹ ਅਹੁਦਾ ਸਿਰਫ਼ ਇਕ ਕੁਰਸੀ ਤੱਕ ਸੀਮਤ ਨਹੀਂ, ਸਗੋਂ ਇਸ ਰਾਹੀਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਮੁੱਖ ਫਰਜ਼ ਹੈ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣ ਅਤੇ ਮੰਡੀ ਨਾਲ ਜੁੜੇ ਹਰੇਕ ਵਰਗ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ। ਉਨ੍ਹਾਂ ਸੁਰਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਵੀ ਦਿੱਤੀ।

 

Ad Position 22
No active advertisement
ਪਿਛਲੀ ਖ਼ਬਰ ਜਪਾਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਰਮਿਆਨ ਮੁਕਾਬਲਾ ਜਾਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ ਕਮੇਟੀ ਦੇ ਨਾਲ ਮੰਤਰੀ ਮੰਡਲ ਦੀ ਮੀਟਿੰਗ ਹੋਈ ਸ਼ੁਰੂ
Ad Position 24