04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਵਿਚ ਆਪਸੀ ਤਾਲਮੇਲ ਨਹੀਂ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ)- ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ....

Ad Position 21
No active advertisement
ਅਜੀਤ ਡੈਸਕ 04-11-2026

ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ)- ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਦਿੱਤਾ ਹੈ। 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਵਿਚ ਆਪਸੀ ਤਾਲਮੇਲ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੇ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇਕ ਮੰਚ 'ਤੇ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ। ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫ਼ਾਇਦਾ ਉਠਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਸਾਂਝੀ ਲੜਾਈ ਲੜਨ ਦੀ ਲੋੜ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਥੇਬੰਦੀ ਤੋਂ ਵੱਖ ਹੋਣ ਦੇ ਬਾਵਜੂਦ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਕਾਇਮ ਰਹੇਗੀ। ਉਨ੍ਹਾਂ ਦੱਸਿਆ ਕਿ ਆਪਣੇ ਸਮਰਥਕਾਂ ਅਤੇ ਸਹਿਯੋਗੀਆਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਹੀ ਉਹ ਆਪਣੀ ਅਗਲੀ ਸਿਆਸੀ ਰਣਨੀਤੀ ਬਾਰੇ ਫ਼ੈਸਲਾ ਲੈਣਗੇ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ, ਐਸ.ਡੀ.ਐਮ ਅਤੇ ਐਸ.ਐਸ.ਪੀ. ਵਲੋਂ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਵਿਸ਼ੇਸ਼... ਅਗਲੀ ਖ਼ਬਰ ਪਿੰਡ ਸਾਰੰਗੜਾ ਵਿਖੇ ਦੁਕਾਨ 'ਤੇ ਹਮਲਾ ਕਰਕੇ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼
Ad Position 24