04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਥਾਣਾ ਲੋਪੋਕੇ ਪੁਲਿਸ ਅਤੇ ਬੀ.ਐਸ.ਐਫ ਨੂੰ ਮਿਲੀ ਸਫਲਤਾ, 65 ਕਰੋੜ ਰੁਪਏ ਦੀ ਹੈਰੋਇਨ ਅਤੇ ਪਿਸਟਲ ਸਮੇਤ ਇਕ ਗ੍ਰਿਫ਼ਤਾਰ

ਚੋਗਾਵਾਂ/ ਅੰਮ੍ਰਿਤਸਰ, 4 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ....

Ad Position 21
No active advertisement
ਅਜੀਤ ਡੈਸਕ 04-11-2026

ਚੋਗਾਵਾਂ/ ਅੰਮ੍ਰਿਤਸਰ, 4 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ, ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਬੀ.ਐਸ.ਐਫ. ਇੰਟੈਲੀਜੈਂਸ ਵਿੰਗ ਨਾਲ ਮਿਲ ਕੇ ਕੀਤੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ 13 ਕਿੱਲੋਂ ਹੈਰੋਇਨ ਅਤੇ ਇਕ ਪਿਸਟਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ, ਪਿੰਡ ਲੋਧੀਗੁੱਜਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਰਾਜਾਸਾਂਸੀ ਦੇ  ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਲੋਪੋਕੇ ਮੁਖੀ ਜਸਦੀਪ ਸਿੰਘ ਅਤੇ ਬੀ.ਐਸ.ਐਫ. ਦੇ ਜਵਾਨਾ ਵਲੋਂ ਪਿੰਡ ਸੈਦਪੁਰਾ ਮੋੜ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।

ਇਸ ਦੌਰਾਨ ਮੁਖਬਰ ਖ਼ਾਸ ਪਾਸੋਂ ਪੱਕੀ ਇਤਲਾਹ ਮਿਲੀ ਕਿ ਉਕਤ ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਹੈ ਅਤੇ ਸਰਹੱਦ ਪਾਰੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਨ ਦੀ ਫਿਰਾਕ ਵਿਚ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਅਤੇ ਬੀ.ਐਸ.ਐਫ. ਵਲੋਂ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਮੁਲਜ਼ਮ ਸੁਖਮਨਪ੍ਰੀਤ ਸਿੰਘ ਨੂੰ 13 ਕਿੱਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਮੌਕੇ 'ਤੇ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਥਾਣਾ ਲੋਪੋਕੇ ਵਿਖੇ ਫੜੇ ਉਕਤ ਵਿਅਕਤੀ ਖਿਲਾਫ਼ 21-ਸੀ-23-61-85 ਐਨਡੀਪੀਐਸ ਅਤੇ 25-54-59 ਆਰਮ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਲੋਕਾਂ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ।

Ad Position 22
No active advertisement
ਅਗਲੀ ਖ਼ਬਰ ਜਾਪਾਨ ਨੇ ਮਲੇਸ਼ੀਆ ਨੂੰ ਹਰਾ ਕੇ ਫਾਈਨਲ ਵਿਚ ਪੱਕੀ ਕੀਤੀ ਜਗ੍ਹਾ
Ad Position 24