04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੁਲਦੀਪ ਸਿੰਘ ਜੇਠੂਵਾਲ ਏ.ਐੱਸ.ਆਈ. ਵਜੋਂ ਪਦਉੱਨਤ, ਡੀ.ਐੱਸ.ਪੀ. ਮਜੀਠਾ ਨੇ ਸਟਾਰ ਲਗਾ ਕੇ ਦਿੱਤੀ ਵਧਾਈ

ਜੇਤੀਪੁਰ, 4 ਨਵੰਬਰ (ਭੁਪਿੰਦਰ ਸਿੰਘ ਗਿੱਲ)- ਪੁਲਿਸ ਵਿਭਾਗ ਵਿਚ ਮਿਹਨਤ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਤਰੱਕੀ ਦੇ ਕੇ ਸਨਮਾਨਿਤ ਕਰਨ ਦੀ ਲੜੀ ਤਹਿਤ ਪੁਲਿਸ ਥਾਣਾ ਕੱਥੂਨੰਗਲ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਜੇਠੂਵਾਲ ਨੂੰ ਏ.ਐੱਸ.ਆਈ. ਵਜੋਂ ਪਦਉੱਨਤ ਕੀਤਾ...

Ad Position 21
No active advertisement
ਅਜੀਤ ਡੈਸਕ 04-11-2026
ਜੇਤੀਪੁਰ, 4 ਨਵੰਬਰ (ਭੁਪਿੰਦਰ ਸਿੰਘ ਗਿੱਲ)- ਪੁਲਿਸ ਵਿਭਾਗ ਵਿਚ ਮਿਹਨਤ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਤਰੱਕੀ ਦੇ ਕੇ ਸਨਮਾਨਿਤ ਕਰਨ ਦੀ ਲੜੀ ਤਹਿਤ ਪੁਲਿਸ ਥਾਣਾ ਕੱਥੂਨੰਗਲ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਜੇਠੂਵਾਲ ਨੂੰ ਏ.ਐੱਸ.ਆਈ. ਵਜੋਂ ਪਦਉੱਨਤ ਕੀਤਾ ਗਿਆ ਹੈ।

ਇਸ ਮੌਕੇ ਡੀ.ਐੱਸ.ਪੀ. ਮਜੀਠਾ ਕਮਲਮੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਰੀਡਰ ਰਾਜ ਕੁਮਾਰ ਨੇ ਕੁਲਦੀਪ ਸਿੰਘ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਨਵੀਂ ਤਰੱਕੀ ਦੀ ਵਧਾਈ ਦਿੱਤੀ।

ਡੀ.ਐੱਸ.ਪੀ. ਰੰਧਾਵਾ ਨੇ ਕਿਹਾ ਕਿ ਤਰੱਕੀ ਮਿਲਣ ਨਾਲ ਜ਼ਿੰਮੇਵਾਰੀਆਂ ਵੀ ਪਹਿਲਾਂ ਨਾਲੋਂ ਵਧ ਜਾਂਦੀਆਂ ਹਨ। ਇਸ ਲਈ ਪੁਲਿਸ ਮੁਲਾਜ਼ਮਾਂ ਦਾ ਫਰਜ਼ ਹੈ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਦੀ ਸੇਵਾ ਕਰਨ ਅਤੇ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ।

ਇਸ ਮੌਕੇ ਨਵ-ਨਿਯੁਕਤ ਏ.ਐੱਸ.ਆਈ. ਕੁਲਦੀਪ ਸਿੰਘ ਜੇਠੂਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਤਰੱਕੀ ਅਤੇ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਇਸ ਪ੍ਰਾਪਤੀ ਲਈ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ, ਡੀ.ਐੱਸ.ਪੀ. ਮਜੀਠਾ, ਐੱਸ.ਐੱਚ.ਓ. ਕੱਥੂਨੰਗਲ ਸਮੇਤ ਸਮੂਹ ਉੱਚ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

 
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਰੈਲੀ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ, ਲਹਿਰਾਏ ਕਾਲੇ ਝੰਡੇ ਅਗਲੀ ਖ਼ਬਰ ਜਾਰਜੀਆ ’ਚ ਪਹਿਲੇ ਸਿੱਖ ਕਾਂਗਰਸਮੈਨ ਬਣੇ ਜਯੋਤ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੀ ਵਧਾਈ
Ad Position 24