04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰਿਆਧ ਹਵਾਈ ਅੱਡੇ ’ਤੇ ਹਮਲੇ ’ਚ ਜ਼ਖ਼ਮੀ ਹੋਏ ਦੂਜੇ ਭਾਰਤੀ ਨਾਗਰਿਕ ਦੀ ਮੌਤ

ਦੁਬਈ, 4 ਨਵੰਬਰ (ਪੀ.ਟੀ.ਆਈ.)-ਸਾਊਦੀ ਅਰਬ ’ਚ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਦੱਸਿਆ ਕਿ 10 ਅਕਤੂਬਰ ਨੂੰ ਰਿਆਧ ਸਥਿਤ ਕਿੰਗ ਖਾਲਿਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਏ ਹਮਲੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਇਕ ਹੋਰ ਭਾਰਤੀ ਨਾਗਰਿਕ ਦੀ ਮੌਤ ਹੋ ਗਈ। ਦੂਤਘਰ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਬਹੁਤ ਹੀ ਦੁੱਖ ਨਾਲ ਅਸੀਂ ਸਾਂਝਾ ਕਰ ਰਹੇ ਹਾਂ ਕਿ 10 ਅਕਤੂਬਰ ਨੂੰ ਰਿਆਧ ਹਵਾਈ ...

Ad Position 21
No active advertisement
ਅਜੀਤ ਡੈਸਕ 05-11-2026

ਦੁਬਈ, 4 ਨਵੰਬਰ (ਪੀ.ਟੀ.ਆਈ.)-ਸਾਊਦੀ ਅਰਬ ’ਚ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਦੱਸਿਆ ਕਿ 10 ਅਕਤੂਬਰ ਨੂੰ ਰਿਆਧ ਸਥਿਤ ਕਿੰਗ ਖਾਲਿਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਏ ਹਮਲੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਇਕ ਹੋਰ ਭਾਰਤੀ ਨਾਗਰਿਕ ਦੀ ਮੌਤ ਹੋ ਗਈ। ਦੂਤਘਰ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਬਹੁਤ ਹੀ ਦੁੱਖ ਨਾਲ ਅਸੀਂ ਸਾਂਝਾ ਕਰ ਰਹੇ ਹਾਂ ਕਿ 10 ਅਕਤੂਬਰ ਨੂੰ ਰਿਆਧ ਹਵਾਈ ਅੱਡੇ ’ਤੇ ਹੋਏ ਹਮਲੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਇਕ ਹੋਰ ਭਾਰਤੀ ਨਾਗਰਿਕ ਦੀ ਆਈ.ਸੀ.ਯੂ. ’ਚ ਮੌਤ ਹੋ ਗਈ।

ਦੂਤਘਰ ਨੇ ਅੱਗੇ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ ਅਤੇ ਹੁਣ ਵੀ ਉਨ੍ਹਾਂ ਦੇ ਨਾਲ ਹਾਂ। ਅਸੀਂ ਪਰਿਵਾਰ ਅਤੇ ਦੋਸਤਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਦੂਤਘਰ ਨੇ ਕਿਹਾ ਕਿ ਉਹ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਜਾਂ ਪਰਿਵਾਰ ਦੀ ਇੱਛਾ ਅਨੁਸਾਰ ਰਿਆਧ ’ਚ ਹੀ ਅੰਤਿਮ ਸੰਸਕਾਰ ਦਾ ਪ੍ਰਬੰਧ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਖੜਗੇ ਵਲੋਂ ਪ੍ਰਧਾਨ ਮੰਤਰੀ ਨੂੰ ‘ਵੋਟ ਚੋਰੀ’ ਦੇ ਦੋਸ਼ਾਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
Ad Position 24