05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੋਲੀਬਾਰੀ ਦੀਆਂ 3 ਘਟਨਾਵਾਂ ਹੱਲ ਕਰਦੇ ਹੋਏ ਪੁਲਿਸ ਵਲੋਂ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 5 ਨਵੰਬਰ - ਡੀ.ਜੀ.ਪੀ. ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਈ ਗੈਰ-ਕਾਨੂੰਨੀ ਹਥਿਆਰਾਂ...

Ad Position 21
No active advertisement
ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ - ਡੀ.ਜੀ.ਪੀ. ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਈ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਦੇ ਹੋਏ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿਚ ਸਨ ਜੋ ਅਪਰਾਧਿਕ ਤੱਤਾਂ ਵਿਚ ਹੋਰ ਵੰਡ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ।
ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਚਾਟੀਵਿੰਡ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪਿੱਛੇ ਅਤੇ ਅੱਗੇ ਸੰਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਨਾਲ ਸੰਬੰਧਿਤ ਡਾਕਟਰ ਦੀ ਇੰਗਲੈਂਡ ’ਚ ਘਰ ਨੂੰ ਅੱਗ ਲੱਗਣ ਕਾਰਨ ਮੌਤ ਅਗਲੀ ਖ਼ਬਰ ਉੱਤਰਾਖੰਡ - ਗੰਗੋਤਰੀ ਨੈਸ਼ਨਲ ਹਾਈਵੇਅ 'ਤੇ ਇਨੋਵਾ ਦੇ ਨਦੀ ਚ ਡਿੱਗਣ ਕਾਰਨ 4 ਮੌਤਾਂ
Ad Position 24