05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਂਗਰਸ ਭਵਨ ’ਚ ਦਲਿਤ ਆਗੂ ਨਾਲ ਕੁੱਟਮਾਰ ਤੇ ਧਮਕੀਆਂ ਦੇਣ ਦੇ ਮਾਮਲੇ ’ਚ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 5 ਨਵੰਬਰ (ਕਪਿਲ ਵਧਵਾ) - ਸੈਕਟਰ-15 ਸਥਿਤ ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਕਰਨ...

Ad Position 21
No active advertisement
ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ (ਕਪਿਲ ਵਧਵਾ) - ਸੈਕਟਰ-15 ਸਥਿਤ ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮ ਵਿਰੁੱਧ ਬੀ.ਐੱਨ.ਐੱਸ. ਦੀਆਂ ਧਾਰਾਵਾਂ 115(2) ਅਤੇ 126(2) ਤਹਿਤ 4 ਨਵੰਬਰ ਨੂੰ ਥਾਣਾ ਸੈਕਟਰ-11 ਵਿਖੇ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਤਰਖਾਣ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ ਉਹ 27 ਅਕਤੂਬਰ ਨੂੰ ਆਪਣੇ ਪੁੱਤਰ ਨਾਲ ਕਾਂਗਰਸ ਭਵਨ ਵਿਖੇ ਪਾਰਟੀ ਦੇ ਕੰਮ ਲਈ ਆਏ ਸਨ। ਇਸ ਦੌਰਾਨ ਬਰਿੰਦਰ ਢਿੱਲੋਂ ਅਤੇ ਇਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ’ਤੇ ਉਨ੍ਹਾਂ ਵਿਰੁੱਧ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਵਿਰੋਧ ਕਰਨ ’ਤੇ ਬਰਿੰਦਰ ਢਿੱਲੋਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਸੀ ਕਿ ਘਟਨਾ ਸਮੇਂ ਕਈ ਵਿਅਕਤੀ ਮੌਜੂਦ ਸਨ, ਜਿਨ੍ਹਾਂ ਨੇ ਵਿਚਕਾਰ ਪੈ ਕੇ ਉਸ ਨੂੰ ਬਚਾਇਆ। ਉਸ ਨੇ ਬਰਿੰਦਰ ਢਿੱਲੋਂ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਤਹਿਤ ਵੀ ਕਾਰਵਾਈ ਦੀ ਮੰਗ ਕੀਤੀ ਸੀ।
ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਸੈਂਟਰਲ ਐੱਸ.ਪੀ.ਐੱਸ. ਸੌਂਧੀ ਵਲੋਂ ਕੀਤੀ ਗਈ। ਜਾਂਚ ਦੌਰਾਨ ਕੁੱਟਮਾਰ ਅਤੇ ਗਲਤ ਤਰੀਕੇ ਨਾਲ ਰੋਕਣ ਸਬੰਧੀ ਦੋਸ਼ਾਂ ਦੇ ਆਧਾਰ ’ਤੇ ਬਰਿੰਦਰ ਢਿੱਲੋਂ ਖ਼ਿਲਾਫ਼ ਮੁੱਢਲੇ ਤੌਰ ’ਤੇ ਦੋ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ, ਜਦਕਿ ਐੱਸ.ਸੀ./ਐੱਸ.ਟੀ. ਐਕਟ ਨਾਲ ਸੰਬੰਧਿਤ ਦੋਸ਼ਾਂ ਦੀ ਇਸ ਪੜਾਅ ’ਤੇ ਪੁਸ਼ਟੀ ਨਹੀਂ ਹੋਈ।

Ad Position 22
No active advertisement
ਪਿਛਲੀ ਖ਼ਬਰ ਲੱਖੇ ਤੇ ਸ਼ੇਰੋਂ ਦੀ ਜਮਾਨਤ ਨਹੀਂ ਕਰਵਾਵਾਂਗੇ, ਕੇਸ ਡਿਸਚਾਰਜ ਕਰੋ – ਐਡਵੋਕੇਟ ਖਾਰਾ ਅਗਲੀ ਖ਼ਬਰ ਦਿੱਲੀ - ਉਸਾਰੀ ਅਧੀਨ ਇਮਾਰਤ ਦਾ ਹਿੱਸਾ ਡਿੱਗਣ ਕਾਰਨ 2 ਮੌਤਾਂ
Ad Position 24