05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਹੁਣ ਸੰਗਰੂਰ ਵਿਖੇ ਲਗਾਇਆ ਜਾਵੇਗਾ, 13 ਨਵੰਬਰ ਤੋਂ 19 ਨਵੰਬਰ ਤੱਕ ਪੱਕਾ ਮੋਰਚਾ

ਚੰਡੀਗੜ੍ਹ, 5 ਨਵੰਬਰ - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਅੱਜ ਚੰਡੀਗੜ੍ਹ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ...

Ad Position 21
No active advertisement
ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ  - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਅੱਜ ਚੰਡੀਗੜ੍ਹ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਆਗਾਮੀ ਦਿਨਾਂ ਵਿਚ ਕੀਤੇ ਜਾ ਰਹੇ ਸੰਘਰਸ਼ ਦੀ ਰੂਪ ਰੇਖਾ ਨੂੰ ਬਿਆਨਿਆ ਹੈ। ਇਸ ਮੌਕੇ ਮੁਲਾਜ਼ਮ ਆਗੂਆਂ ਅਤੇ ਪੈਨਸ਼ਨਰਾਂ ਦੇ ਆਗੂਆਂ ਨੇ ਸਾਂਝੀ ਤਾਲਮੇਲ ਕਮੇਟੀ ਵਲੋਂ ਸੱਦੀ ਪ੍ਰੈਸ ਕਾਨਫ਼ਰੰਸ ਵਿਚ ਐਲਾਨ ਕੀਤਾ ਕਿ 13 ਨਵੰਬਰ ਤੋਂ 19 ਨਵੰਬਰ ਤੱਕ ਜੋ ਪੱਕਾ ਮੋਰਚਾ ਚੰਡੀਗੜ੍ਹ ਵਿਚ ਲਾਇਆ ਜਾਣਾ ਸੀ ਹੁਣ ਉਹ ਸੰਗਰੂਰ ਵਿਖੇ ਲਗਾਇਆ ਜਾਵੇਗਾ। ਇਸੇ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਇਕ ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਪੁਤਲੇ ਫੂਕੇ ਜਾਣਗੇ ਅਤੇ ਪੁਤਲਿਆਂ ਦੀ ਰਾਖ ਕੁੱਜਿਆਂ ਵਿਚ ਸੰਭਾਲ ਕੇ ਹਰ ਜ਼ਿਲ੍ਹੇ ਵਿਚ ਉਥੋਂ ਦੇ ਆਗੂ ਪੁਤਲਿਆਂ ਦੀ ਰਾਖ ਨੂੰ ਸੰਭਾਲ ਕੇ ਰੱਖਣਗੇ। ਉਪਰੰਤ ਸਾਰੇ ਪੁਤਲਿਆਂ ਦੀ ਰਾਖ ਲੁਧਿਆਣਾ ਦੇ ਗੰਦੇ ਨਾਲੇ ਵਿਚ ਸੁੱਟੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 613ਵੇਂ ਦਿਨ ਨਸ਼ੀਲੇ ਪਦਾਰਥਾਂ ਸਣੇ 112 ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਮਨੀ ਲਾਂਡਰਿੰਗ ਮਾਮਲੇ ਚ ਮੁਹੰਮਦ ਆਜ਼ਮ ਖ਼ਾਨ ਦੀ ਅਰਜ਼ੀ ਇਲਾਹਾਬਾਦ ਹਾਈ ਕੋਰਟ ਚ ਤਬਦੀਲ
Ad Position 24