05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ, 3 ਜ਼ਖ਼ਮੀ

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਕਿਦਵਈ ਨਗਰ ਇਲਾਕੇ ਵਿਚ ਅੱਜ ਸਵੇਰੇ ਇਕ...

Ad Position 21
No active advertisement
ਅਜੀਤ ਡੈਸਕ 05-11-2026

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਕਿਦਵਈ ਨਗਰ ਇਲਾਕੇ ਵਿਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਸਬਜ਼ੀ ਵਿਕਰੇਤਾ ਦੀ ਮੌਤ ਹੋ ਗਈ ਜਦਕਿ ਤਿੰਨ ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਤੇਜ਼ ਰਫ਼ਤਾਰ ਕਾਰ ਲੋਕਾਂ ਨੂੰ ਟੱਕਰ ਮਾਰਦੇ ਹੋਏ ਨਜ਼ਰ ਆ ਰਹੀ ਹੈ।
ਸਿਵਲ ਹਸਪਤਾਲ ਵਿਖੇ ਪਹੁੰਚੇ ਮ੍ਰਿਤਕ ਰਿਸ਼ਤੇਦਾਰ ਨੇ ਦੱਸਿਆ ਕਿ ਕਰੀਬ 50 ਸਾਲਾ ਜਗਤਾਰ ਸਿੰਘ ਸਾਗ ਵੇਚਣ ਦਾ ਕੰਮ ਕਰਦਾ ਸੀ। ਜਿਹੜਾ ਸਵੇਰੇ ਕਰੀਬ 5 ਵਜੇ ਘਰੋਂ ਨਿਕਲਿਆ ਸੀ ਅਤੇ ਕਿਦਵਈ ਨਾਲ ਇਲਾਕੇ ਵਿਚ ਸਾਗ ਵੇਚ ਰਿਹਾ ਸੀ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰੀ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੇਸ ਦਰਜ ਕੀਤਾ ਜਾ ਰਿਹਾ ਹੈ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ ਕਰੀਬ ਤਿੰਨ ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਵਲੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ' ਯੋਜਨਾ ਨੂੰ ਜਾਇਜ਼ ਠਹਿਰਾਉਣ ਲਈ ਫ਼ੌਜ ਨੂੰ ਅੱਗੇ ਕਰ ਦਿੱਤਾ ਗਿਆ - ਸਚਿਨ ਪਾਇਲਟ ਅਗਲੀ ਖ਼ਬਰ ਯੂ.ਜੀ.ਸੀ. 2026 ਦੇ ਨਿਯਮਾਂ ਦੀ ਮੁੜ-ਸਮੀਖਿਆ ਕਰਨ ਲਈ ਵਿਸ਼ੇਸ਼ ਕਮੇਟੀ ਗਠਿਤ ਕਰ ਰਹੀ ਹੈ ਕੇਂਦਰ ਸਰਕਾਰ
Ad Position 24