ਮੋਗਾ, 5 ਨਵੰਬਰ (ਹਰਪਾਲ ਸਿੰਘ)- ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਸ ਫਲੈਟ ਵਿਚ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਰਹਿ ਰਹੇ ਹਨ, ਉੱਥੇ ਈ.ਡੀ. ਨੇ ਆਪਣੀ ਜਾਂਚ ਪੂਰੀ ਕਰ ਲਈ ਹੈ ਅਤੇ ਟੀਮ ਉੱਥੋਂ ਰਵਾਨਾ ਹੋ ਚੁੱਕੀ ਹੈ।