ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਰਮਿਆਨ ਮੁਬਾਰਕਪੁਰ ਪੁਲਿਸ ਨੇ ਮੰਦਰਾਂ ਵਿਚ ਚੋਰੀਆਂ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕਰੀਬ ਇੱਕ ਹਫ਼ਤਾ ਪਹਿਲਾਂ ਇਕੋ ਰਾਤ ਦੋ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨੇ ਸ਼ਰਧਾਲੂਆਂ ਵਿਚ ਚਿੰਤਾ ਪੈਦਾ ਕਰ ਦਿੱਤੀ ਸੀ। ਹੁਣ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਚੋਰੀਸ਼ੁਦਾ ਸਾਮਾਨ ਦੀ ਬਰਾਮਦਗੀ ਨਾਲ ਪੁਲਿਸ ਨੂੰ ਇਸ ਮਾਮਲੇ ਵਿਚ ਅਹਿਮ ਸਫ਼ਲਤਾ ਮਿਲੀ ਹੈ।