05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

23 ਦਿਨਾਂ ਬਾਅਦ ਹੋਵੇਗਾ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ

ਚੰਡੀਗੜ੍ਹ, 5 ਨਵੰਬਰ-ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਕਰੀਬ 23 ਦਿਨ ਬਾਅਦ ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀ.ਜੀ.ਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ ..

Ad Position 21
No active advertisement
ਅਜੀਤ ਡੈਸਕ 05-11-2026
ਫਰੀਜ਼ਰ ਵਾਲੀ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਪੀ.ਜੀ.ਆਈ ਚੰਡੀਗੜ੍ਹ ਭੇਜੀ, ਅੰਤਿਮ ਦਰਸ਼ਨ ਕਰਕੇ ਭਾਵੁਕ ਹੋਏ ਪਰਿਵਾਰਕ ਮੈਂਬਰ

ਚੰਡੀਗੜ੍ਹ, 5 ਨਵੰਬਰ-ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਕਰੀਬ 23 ਦਿਨ ਬਾਅਦ ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀ.ਜੀ.ਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ ਲਈ ਰਵਾਨਾ ਕਰ ਦਿੱਤਾ ਗਿਆ। ਸਿਵਲ ਹਸਪਤਾਲ ਪ੍ਰਸ਼ਾਸਨ ਵਲੋਂ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪਹੁੰਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।

ਮ੍ਰਿਤਕ ਦੇਹ ਨੂੰ ਵਿਸ਼ੇਸ਼ ਫਰੀਜ਼ਰ ਵਾਲੀ ਐਂਬੂਲੈਂਸ ਰਾਹੀਂ ਪੀ.ਜੀ.ਆਈ ਲਿਜਾਇਆ ਗਿਆ। ਇਸ ਮੌਕੇ 23 ਦਿਨਾਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਦਰਸ਼ਨ ਕਰਨ ਦਾ ਮੌਕਾ ਮਿਲਿਆ। ਆਪਣੇ ਪਰਿਵਾਰਕ ਮੈਂਬਰ ਦੀ ਮ੍ਰਿਤਕ ਦੇਹ ਦੇਖ ਕੇ ਪਰਿਵਾਰਕ ਮੈਂਬਰ ਭਾਵੁਕ ਹੋ ਗਏ ਅਤੇ ਮੌਕੇ 'ਤੇ ਮਾਹੌਲ ਗਮਗੀਨ ਹੋ ਗਿਆ।

ਇਸ ਦੌਰਾਨ ਮ੍ਰਿਤਕ ਦੇਹ ਨੂੰ ਪੀ.ਜੀ.ਆਈ ਲਿਜਾਣ ਦੀ ਪ੍ਰਕਿਰਿਆ ਲਈ ਸੀ.ਬੀ.ਆਈ ਦੇ ਵਿਸ਼ੇਸ਼ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਸਨ। ਹੁਣ ਪੀ.ਜੀ.ਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਲਈ ਹਰ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗਾ : ਲੱਖਾ ਸਿਧਾਣਾ ਅਗਲੀ ਖ਼ਬਰ ਭਾਰਤ ਨੇ ਜਪਾਨ ਨੂੰ 4-1 ਨਾਲ ਹਰਾ ਕੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ
Ad Position 24